ਨਵੀਂ ਦਿੱਲੀ, 17 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਆਬਕਾਰੀ ਨੀਤੀ ਘਪਲੇ ਦੇ ਮਾਮਲੇ ’ਚ ਜੇਲ ’ਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਨਿਆਇਕ ਹਿਰਾਸਤ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਸੋਮਵਾਰ ਨੂੰ ਰਾਊਸ ਐਵੇਨਿਊ ਕੋਰਟ ’ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ ਇਕ ਵਾਰ ਫਿਰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸੀਬੀਆਈ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 27 ਅਪ੍ਰੈਲ ਤੱਕ ਵਧਾ ਦਿੱਤੀ ਹੈ, ਜਦੋਂ ਕਿ ਈਡੀ ਮਾਮਲੇ ਵਿੱਚ ਅਦਾਲਤ ਨੇ ਉਸ ਦੀ ਹਿਰਾਸਤ ’ਚ 29 ਅਪ੍ਰੈਲ ਤੱਕ ਵਾਧਾ ਕਰ ਦਿੱਤਾ।