ਕਾਬੁਲ, 22 ਜੂਨ, ਹ.ਬ. : ਅਫਗਾਨਿਸਤਾਨ ਵਿਚ ਅੱਜ ਸਵੇਰੇ ਭੂਚਾਲ ਕਾਰਨ ਜਾਨ ਮਾਲ ਦਾ ਭਾਰੀ ਨੁਕਸਾਨ ਹੋਇਆ। ਮੀਡੀਆ ਰਿਪੋਰਟਾਂ ਮੁਤਾਬਕ 6.1 ਤੀਬਰਤਾ ਵਾਲੇ ਇਸ ਭੂਚਾਲ ਵਿਚ ਘੱਟ ਤੋਂ ਘੱਟ 250 ਲੋਕਾਂ ਦੀ ਜਾਨ ਗਈ ਹੈ, ਜਦ ਕਿ ਸੈਂਕੜੇ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਯੂਐਸ ਜਿਓਲੌਜਿਕਲ ਸਰਵੇ ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਲ ਦੇ ਖੋਸਤ ਸ਼ਹਿਰ ਤੋਂ 40 ਕਿਲੋਮੀਟਰ ਦੂਰ ਸੀ। ਇਸ ਤੋਂ ਇਲਾਵਾ ਪਾਕਿਸਤਾਨ ਤੇ ਭਾਰਤ ਦੇ ਗੁਜਰਾਤ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

