Home ਅਮਰੀਕਾ ਅਮਰੀਕਨ ਏਅਰਲਾਈਨਜ਼ ਦੇ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ ਵਿਚ ਲੱਗੀ ਅੱਗ

ਅਮਰੀਕਨ ਏਅਰਲਾਈਨਜ਼ ਦੇ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ ਵਿਚ ਲੱਗੀ ਅੱਗ

0

ਓਹਾਇਉ ’ਚ ਕਰਵਾਈ ਐਮਰਜੈਂਸੀ ਲੈਂਡਿੰਗ
ਵਾਸ਼ਿੰਗਟਨ, 24 ਅਪ੍ਰੈਲ, ਹ.ਬ. : ਅਮਰੀਕੀ ਏਅਰਲਾਈਨਜ਼ ਦਾ ਇੱਕ ਜਹਾਜ਼ ਵੱਡੇ ਹਾਦਸੇ ਤੋਂ ਬਚ ਗਿਆ। ਜਹਾਜ਼ ਨੂੰ ਅੱਗ ਲੱਗਣ ਕਾਰਨ ਐਤਵਾਰ ਨੂੰ ਐਮਰਜੈਂਸੀ ਲੈਂਡਿੰਗ ਕਰਨੀ ਪਈ। ਦਰਅਸਲ, ਇਹ ਘਟਨਾ ਉਦੋਂ ਵਾਪਰੀ ਜਦੋਂ ਇੱਕ ਪੰਛੀ ਜਹਾਜ਼ ਨਾਲ ਟਕਰਾ ਗਿਆ ਅਤੇ ਇੰਜਣ ਵਿੱਚ ਅੱਗ ਲੱਗ ਗਈ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਅਮਰੀਕਨ ਏਅਰਲਾਈਨਜ਼ ਦੇ ਬੋਇੰਗ-737 ਜਹਾਜ਼ ਨੇ ਉਡਾਣ ਭਰੀ ਤਾਂ ਇਕ ਪੰਛੀ ਉਸ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਉਸ ਵਿਚ ਅੱਗ ਲੱਗ ਗਈ। ਅੱਗ ਲੱਗਣ ਦੀ ਘਟਨਾ ਕੈਮਰਿਆਂ ’ਚ ਰਿਕਾਰਡ ਹੋ ਗਈ। ਇਸ ਦੇ ਨਾਲ ਹੀ ਅਮਰੀਕਾ ਦੇ ਓਹਾਇਉ ਹਵਾਈ ਅੱਡੇ ’ਤੇ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਵੀਡੀਓ ’ਚ ਜਹਾਜ਼ ਦੇ ਇੰਜਣ ’ਚੋਂ ਅੱਗ ਦੀਆਂ ਲਪਟਾਂ ਅਤੇ ਧੂੰਆਂ ਨਿਕਲਦਾ ਦੇਖਿਆ ਜਾ ਸਕਦਾ ਹੈ। ਵੀਡੀਓ ’ਚ ਜਹਾਜ਼ ’ਚ ਅੱਗ ਦੀਆਂ ਚੰਗਿਆੜੀਆਂ ਸਾਫ ਦਿਖਾਈ ਦੇ ਰਹੀਆਂ ਹਨ।