ਬੋਲੇ : ਸਰਕਾਰ ਵਿਰੁੱਧ ਬੋਲਣ ਦੀ ਮਿਲੀ ਸਖ਼ਤ ਸਜ਼ਾ
ਸੈਨ ਫਰਾਂਸਿਸਕੋ, 1 ਜੂਨ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਦੌਰੇ ’ਤੇ ਗਏ ਰਾਹੁਲ ਗਾਂਧੀ ਦਾ ਅੱਜ ਫਿਰ ਦਰਦ ਛਲਕਿਆ। ਰਾਹੁਲ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਨਹੀਂ ਸੋਚਿਆ ਸੀ ਕਿ ਸਰਕਾਰ ਵਿਰੁੱਧ ਬੋਲਣ ਅਤੇ ਮਾਣਹਾਨੀ ਮਾਮਲੇ ਵਿੱਚ ਉਨ੍ਹਾਂ ਨੂੰ ਇੰਨੀ ਵੱਡੀ ਸਜ਼ਾ ਮਿਲੇਗੀ ਅਤੇ ਉਨ੍ਹਾਂ ਨੂੰ ਸੰਸਦ ਮੈਂਬਰ ਵਜੋਂ ਅਯੋਗ ਕਰਾਰ ਦੇ ਦਿੱਤਾ ਜਾਵੇਗਾ।
ਛੇ ਦਿਨਾਂ ਦੇ ਅਮਰੀਕਾ ਦੌਰੇ ’ਤੇ ਗਏ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕੈਲੀਫੋਰਨੀਆ ਵਿੱਚ ਵੱਕਾਰੀ ਸਟੈਨਫੋਰਡ ਯੂਨੀਵਰਸਿਟੀ ਕੈਂਪਸ ਵਿੱਚ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ।