ਸਿਰਫਿਰੇ ਵਿਅਕਤੀ ਨੇ ਮਾਰ ਦਿੱਤੇ 9 ਲੋਕ
ਔਸਟਿਨ (ਟੈਕਸਸ), 7 ਮਈ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਘਟਨਾ ਟੈਕਸਸ ਦੇ ਇੱਕ ਮੌਲ ਵਿੱਚ ਵਾਪਰੀ, ਜਿੱਥੇ ਇੱਕ ਸਿਰਫਿਰੇ ਵਿਅਕਤੀ ਨੇ ਲੋਕਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਬੱਚਿਆਂ ਸਣੇ 9 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਫੌਰੀ ਕਾਰਵਾਈ ਕਰਦਿਆਂ ਹਮਲਾਵਰ ਨੂੰ ਵੀ ਮੌਕੇ ’ਤੇ ਹੀ ਢੇਰ ਕਰ ਦਿੱਤਾ।
ਐਲੇਨ ਪੁਲਿਸ ਵਿਭਾਗ ਨੇ ਇੱਕ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਟੈਕਸਸ ਵਿੱਚ ਐਲੇਨ ਪ੍ਰੀਮੀਅਰ ਆਊਟਲੈਟਸ ਮੌਲ ਵਿੱਚ ਇੱਕ ਬੰਦੂਕਧਾਰੀ ਵਿਅਕਤੀ ਨੇ ਲੋਕਾਂ ’ਤੇ ਅੰਧਾਧੁੰਦ ਫਾਇਰਿੰਗ ਕਰ ਦਿੱਤੀ, ਜਿਸ ਵਿੱਚ 7 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ 2 ਲੋਕਾਂ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ।