Home ਅਮਰੀਕਾ ਅਮਰੀਕਾ ’ਚ ਦਰਦਨਾਕ ਹਾਦਸੇ ਦੌਰਾਨ ਪੰਜਾਬੀ ਜੋੜੇ ਦੀ ਮੌਤ

ਅਮਰੀਕਾ ’ਚ ਦਰਦਨਾਕ ਹਾਦਸੇ ਦੌਰਾਨ ਪੰਜਾਬੀ ਜੋੜੇ ਦੀ ਮੌਤ

0

ਪਰਮਿੰਦਰ ਸਿੰਘ ਬਾਜਵਾ ਅਤੇ ਹਰਪ੍ਰੀਤ ਕੌਰ ਵਜੋਂ ਹੋਈ ਸ਼ਨਾਖਤ

ਸਿਐਟਲ, 1 ਮਈ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਦੇ ਸਿਐਟਲ ਸ਼ਹਿਰ ਨੇੜੇ ਵਾਪਰੇ ਦਰਦਨਾਕ ਹਾਦਸੇ ਦੌਰਾਨ ਪੰਜਾਬੀ ਜੋੜੇ ਦੀ ਮੌਤ ਹੋ ਗਈ। ਪੰਜਾਬੀ ਜੋੜੇ ਦੀ ਸ਼ਨਾਖ਼ਤ 36 ਸਾਲ ਦੇ ਪਰਮਿੰਦਰ ਸਿਘ ਬਾਜਵਾ ਅਤੇ ਉਨ੍ਹਾਂ ਦੀ ਪਤਨੀ ਹਰਪ੍ਰੀਤ ਕੌਰ ਵਜੋਂ ਕੀਤੀ ਗਈ ਹੈ। ਵਾਸ਼ਿੰਗਟਨ ਸਟੇਟ ਪੈਟਰੌਲ ਦੇ ਅਫ਼ਸਰਾਂ ਨੇ ਦੱਸਿਆ ਕਿ ਹਾਦਸਾ ਡਰਾਈਵਰ ਦੀ ਲਾਪ੍ਰਵਾਹੀ ਕਾਰਨ ਵਾਪਰਿਆ ਜੋ ਡਰਾਈਵਿੰਗ ਦੌਰਾਨ ਮੋਬਾਇਲ ਫੋਨ ਦੀ ਵਰਤੋਂ ਕਰ ਰਿਹਾ ਸੀ ਅਤੇ ਸੜਕ ਦੇ ਗਲਤ ਪਾਸੇ ਜਾਂਦਿਆਂ ਸਾਹਮਣੇ ਤੋਂ ਆ ਰਹੀ ਪਰਮਿੰਦਰ ਸਿੰਘ ਬਾਜਵਾ ਦੀ ਗੱਡੀ ਨੂੰ ਟੱਕਰ ਮਾਰ ਦਿਤੀ।