Home ਅਮਰੀਕਾ ਅਮਰੀਕਾ ’ਚ ਪੰਜਾਬੀ ਪਿਓ-ਪੁੱਤ ਦੀ ਦਰਦਨਾਕ ਮੌਤ

ਅਮਰੀਕਾ ’ਚ ਪੰਜਾਬੀ ਪਿਓ-ਪੁੱਤ ਦੀ ਦਰਦਨਾਕ ਮੌਤ

0


ਡਿਗਰੀ ਮਿਲਣ ਦੀ ਖ਼ੁਸ਼ੀ ’ਚ ਪਾਰਟੀ ਕਰਨ ਜਾ ਰਿਹਾ ਸੀ ਪਰਿਵਾਰ
ਕਪੂਰਥਲਾ, 17 ਮਈ (ਸ਼ਾਹ) :
ਅਮਰੀਕਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਐ, ਜਿੱਥੇ ਪੰਜਾਬੀ ਪਿਓ ਪੁੱਤਰ ਦੀ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਇਹ ਭਿਆਨਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਨੂੰ ਬੇਟੇ ਨੂੰ ਡਾਕਟਰ ਦੀ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਡਿਗਰੀ ਮਿਲਣ ਦੀ ਖ਼ੁਸ਼ੀ ਵਿਚ ਪਾਰਟੀ ਕਰਨ ਲਈ ਜਾ ਰਹੇ ਸਨ।
ਅਮਰੀਕਾ ਦੇ ਸ਼ਹਿਰ ਫਰਿਜ਼ਨੋ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਿੱਥੇ ਕਪੂਰਥਲਾ ਦੇ ਰਹਿਣ ਵਾਲੇ ਨੌਜਵਾਨ ਡਾਕਟਰ ਅਤੇ ਉਸ ਦੇ ਵਕੀਲ ਪਿਤਾ ਦੀ ਮੌਤ ਹੋ ਗਈ। ਨੌਜਵਾਨ ਡਾਕਟਰ ਪੜ੍ਹਾਈ ਪੂਰੀ ਕਰਨ ਮਗਰੋਂ ਆਪਣੇ ਪਰਿਵਾਰ ਦੇ ਨਾਲ ਡਿਗਰੀ ਮਿਲਣ ਦੀ ਖ਼ੁਸ਼ੀ ਵਿਚ ਪਾਰਟੀ ਕਰਨ ਦੇ ਲਈ ਜਾ ਰਹੇ ਸੀ। ਇਸ ਦੌਰਾਨ ਡਾਕਟਰ ਨੌਜਵਾਨ ਦੀ ਮਾਤਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਮ੍ਰਿਤਕ ਪਿਤਾ ਪੁੱਤਰ ਦੀ ਪਛਾਣ ਭੁਲੱਥ ਹਲਕੇ ਦੇ ਪਿੰਡ ਬੋਪਾਰਾਏ ਦੇ ਐਡਵੋਕੇਟ ਕੁਲਵਿੰਦਰ ਸਿੰਘ ਹੰਸਪਾਲ ਅਤੇ ਉਸ ਦੇ ਬੇਟੇ ਸੁਖਵਿੰਦਰ ਸਿੰਘ ਦੇ ਰੂਪ ਵਿਚ ਹੋਈ ਐ, ਜਦਕਿ ਕੁਲਵਿੰਦਰ ਸਿੰਘ ਦੀ ਪਤਨੀ ਬਲਵੀਰ ਕੌਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਏ।