3 ਕਤਲਾਂ ’ਚ ਦੋਸ਼ੀ ਪਾਇਆ ਗਿਆ ਅਨੁਰਾਗ ਚੰਦਰਾ
ਰੀਵਰਸਾਈਡ (ਕੈਲੀਫੋਰਨੀਆ), 30 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਹੋਏ ਤਿੰਨ ਨਾਬਾਲਗਾਂ ਦੇ ਕਤਲ ਮਾਮਲੇ ਵਿੱਚ ਭਾਰਤੀ ਮੂਲ ਦਾ ਇੱਕ ਵਿਅਕਤੀ ਬੁਰੀ ਤਰ੍ਹਾਂ ਫਸ ਚੁੱਕਾ ਹੈ। ਅਨੁਰਾਗ ਚੰਦਰਾ ਨਾਂ ਦੇ ਇਸ ਭਾਰਤੀ ਨੂੰ ਘਰ ਦੇ ਦਰਵਾਜ਼ੇ ਦੀ ਘੰਟੀ ਵਜਾ ਕੇ ਉਸ ਨਾਲ ਮਜ਼ਾਕ ਕਰਨ ਵਾਲੇ ਤਿੰਨ ਨੌਜਵਾਨਾਂ ਦਾ ਕਤਲ ਕਰਨ ਦਾ ਦੋਸ਼ੀ ਪਾਇਆ ਗਿਆ।
ਰਿਵਰਸਾਈਡ ਕਾਉਂਟੀ ਨਿਵਾਸੀ ਅਨੁਰਾਗ ਚੰਦਰਾ ਨੂੰ ਕੋਰਟ ਨੇ ਕਤਲ ਤੇ ਇਰਾਦਾ ਕਤਲ ਦੇ ਤਿੰਨ ਮਾਮਲਿਆਂ ਵਿੱਚ ਦੋਸ਼ੀ ਮੰਨਿਆ।