ਅਮਰੀਕਾ ਦੇ ਕੋਲੋਰਾਡੋ ਨਾਈਟ ਕਲੱਬ ’ਚ ਗੋਲੀਬਾਰੀ ’ਚ 5 ਦੀ ਮੌਤ, 18 ਜ਼ਖਮੀ

ਕੋਲੋਰਾਡੋ,21 ਨਵੰਬਰ, ਹ.ਬ. : ਅਮਰੀਕਾ ’ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਅਮਰੀਕਾ ਦੇ ਕੋਲੋਰਾਡੋ ਸਪ੍ਰਿੰਗਸ ’ਚ ਤਾਜ਼ਾ ਘਟਨਾ ਸਾਹਮਣੇ ਆਈ ਹੈ। ਗੋਲੀਬਾਰੀ ਦੀ ਇਹ ਘਟਨਾ ਸ਼ਨੀਵਾਰ ਰਾਤ (ਭਾਰਤੀ ਸਮੇਂ ਅਨੁਸਾਰ ਐਤਵਾਰ) ਇੱਥੇ ਇੱਕ ਐਲਜੀਬੀਟੀਕਿਊ ਨਾਈਟ ਕਲੱਬ ਵਿੱਚ ਵਾਪਰੀ। ਪੁਲਸ ਮੁਤਾਬਕ ਇਸ ਘਟਨਾ ’ਚ 5 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 18 ਹੋਰ ਜ਼ਖਮੀ ਵੀ ਹੋਏ ਹਨ। ਖਬਰਾਂ ਮੁਤਾਬਕ ਕੋਲੋਰਾਡੋ ਸਪ੍ਰਿੰਗਜ਼ ਦੀ ਲੈਫਟੀਨੈਂਟ ਪਾਮੇਲਾ ਕਾਸਤਰੋ ਨੇ ਇਸ ਹਮਲੇ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਐਲਜੀਬੀਟੀਕਿਊ ਨਾਈਟ ਕਲੱਬ ’ਤੇ ਹਮਲੇ ਤੋਂ ਬਾਅਦ ਜ਼ਖਮੀ ਹੋਏ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਰਾਤ ਕਰੀਬ 11:57 ਵਜੇ ਪੁਲਿਸ ਨੂੰ ਫ਼ੋਨ ਕਰਕੇ ਗੋਲੀਬਾਰੀ ਦੀ ਸੂਚਨਾ ਦਿੱਤੀ ਗਈ ਜਿਸ ਤੋਂ ਬਾਅਦ ਪੁਲਿਸ ਟੀਮ ਮੁਸਤੈਦੀ ਨਾਲ ਮੌਕੇ ’ਤੇ ਪਹੁੰਚੀ ਅਤੇ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਵਿੱਚ ਸ਼ੱਕੀ ਵਿਅਕਤੀ ਵੀ ਜ਼ਖ਼ਮੀ ਹੋ ਗਿਆ, ਜਿਸ ਦਾ ਪੁਲਿਸ ਹਿਰਾਸਤ ਵਿੱਚ ਇਲਾਜ ਚੱਲ ਰਿਹਾ ਹੈ।

Video Ad
Video Ad