ਅਮਰੀਕਾ ਦੇ ਨਿਊਯਾਰਕ ‘ਚ ਰਿਹਾਇਸ਼ੀ ਇਮਾਰਤ ਨੂੰ ਲੱਗੀ ਅੱਗ, 21 ਲੋਕ ਝੁਲਸੇ

ਨਿਊਯਾਰਕ, 7 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਦੇ ਨਿਊਯਾਰਕ ਸ਼ਹਿਰ ਦੀ ਇਕ ਰਿਹਾਇਸ਼ੀ ਇਮਾਰਤ ‘ਚ ਅੱਗ ਲੱਗਣ ਨਾਲ ਫ਼ਾਇਰ ਬ੍ਰਿਗੇਡ ਅਧਿਕਾਰੀਆਂ ਸਮੇਤ 21 ਲੋਕ ਅੱਗ ‘ਚ ਝੁਲਸ ਗਏ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਸਥਾਨਕ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵੱਲੋਂ ਇਸ ਦੀ ਜਾਣਕਾਰੀ ਦਿੱਤੀ ਗਈ।

Video Ad

ਫ਼ਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਕੁਇਨਜ਼ ਖੇਤਰ ‘ਚ ਕਰੀਬ 150 ਫ਼ਲੈਟਾਂ ਵਾਲੇ ਇਕ ਅਪਾਰਟਮੈਂਟ ਦੀ ਇਮਾਰਤ ਦੀ ਛੇਵੀਂ ਮੰਜ਼ਿਲ ‘ਤੇ ਅੱਗ ਲੱਗ ਗਈ, ਜਿਸ ਤੋਂ ਬਾਅਦ ਬਾਕੀ ਹਿੱਸਿਆਂ ‘ਚ ਅੱਗ ਫੈਲ ਗਈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਨਾਲ ਲਰੀਬ 240 ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ।

ਉਪ-ਸਹਾਇਕ ਮੁਖੀ ਮਾਈਕਲ ਗਾਲਾ ਨੇ ਇੰਸਟਾਗ੍ਰਾਮ ਪੋਸਟ ‘ਚ ਬਚਾਅ ਸੇਵਾ ਦੇ ਹਵਾਲੇ ਤੋਂ ਕਿਹਾ, “ਸ਼ੁਕਰੀਆ ਕਿਸੇ ਨੂੰ ਵੀ ਗੰਭੀਰ ਸੱਟਾਂ ਨਹੀਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ 21 ਮਰੀਜ਼ ਹਨ, ਜਿਨ੍ਹਾਂ ‘ਚ 16 ਫ਼ਾਇਰ ਬ੍ਰਿਗੇਡ ਦੇ ਅਧਿਕਾਰੀ ਹਨ। ਜ਼ਖ਼ਮੀਆਂ ਨੂੰ ਖੇਤਰ ਦੇ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ।”

ਉਨ੍ਹਾਂ ਕਿਹਾ ਕਿ ਅੱਗ ਤੋਂ ਬਾਅਦ 90 ਪਰਿਵਾਰਾਂ ਦੇ ਕਰੀਬ 240 ਲੋਕਾਂ ਨੂੰ ਆਪਣਾ ਘਰ ਛੱਡਣਾ ਪਿਆ ਹੈ। ਇਸ ਵਿਚਕਾਰ ਅੱਗ ਨੂੰ ਰੋਕਣ ਲਈ 350 ਤੋਂ ਜ਼ਿਆਦਾ ਕਰਮਚਾਰੀਆਂ ਨੂੰ ਲਗਾਇਆ ਗਿਆ। ਗਾਲਾ ਅਨੁਸਾਰ ਇਮਾਰਤ ਦਾ ਇਕ ਹਿੱਸਾ ਅੱਗ ‘ਚ ਸੜ ਕੇ ਸੁਆਹ ਹੋ ਗਿਆ ਹੈ।

Video Ad