ਜਿਨਸੀ ਸ਼ੋਸ਼ਣ ਮਾਮਲੇ ’ਚ ਦੋਸ਼ੀ ਕਰਾਰ
ਮੈਨਹਟਨ, 10 ਮਈ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਦੇ ਨਿਊਯਾਰਕ ਦੀ ਇੱਕ ਕੋਰਟ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਦਿੰਦਿਆਂ ਜਿਨਸੀ ਸ਼ੋਸ਼ਣ ਮਾਮਲੇ ’ਚ ਦੋਸ਼ੀ ਕਰਾਰ ਦੇ ਦਿੱਤਾ। ਇਸ ਦੇ ਨਾਲ ਹੀ ਕੋਰਟ ਨੇ ਟਰੰਪ ਨੂੰ 50 ਲੱਖ ਡਾਲਰ ਜੁਰਮਾਨਾ ਭਰਨ ਦੇ ਵੀ ਹੁਕਮ ਦਿੱਤੇ।
ਇਹ ਕੇਸ 1990 ਦੇ ਦਹਾਕੇ ਵਿੱਚ ਇੱਕ ਮੈਗਜ਼ੀਨ ਲੇਖਕ ਜੀਨ ਕੈਰੋਲ ਦੇ ਜਿਨਸੀ ਸ਼ੋਸ਼ਣ ਨਾਲ ਸਬੰਧਤ ਹੈ।