ਵਾਸ਼ਿੰਗਟਨ, 28 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਵੱਲੋਂ ਭਾਰਤੀ ਲੋਕਾਂ ਨੂੰ 10 ਲੱਖ ਵਿਜ਼ਟਰ ਵੀਜ਼ੇ ਜਾਰੀ ਕਰਨ ਦੇ ਟੀਚੇ ਤਹਿਤ ਵੀਜ਼ਾ ਇੰਟਰਵਿਊ ਦੀ ਸ਼ਰਤ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਅਮਰੀਕਾ ਦੇ ਵਿਦੇਸ਼ ਵਿਭਾਗ ਵੱਲੋਂ ਵੱਖ-ਵੱਖ ਮੁਲਕਾਂ ਵਿਚ ਸਥਿਤ ਅੰਬੈਸੀਆਂ ਨੂੰ ਆਪਣੀ ਸਹੂਲਤ ਮੁਤਾਬਕ ਵੀਜ਼ਾ ਇੰਟਰਵਿਊ ਤੋਂ ਛੋਟ ਦੇਣ ਦੀ ਇਜਾਜ਼ਤ ਦਿਤੀ ਗਈ ਹੈ ਪਰ ਵੀਜ਼ਾ ਰਿਫਿਊਜ਼ਲ ਵਾਲੇ ਕੇਸਾਂ ਵਿਚ ਇਹ ਨਿਯਮ ਲਾਗੂ ਨਹੀਂ ਹੋਵੇਗਾ।