Home ਅਮਰੀਕਾ ਅਮਰੀਕਾ ਨੇ ਵਿਦੇਸ਼ੀ ਕਾਮਿਆਂ ਦੇ ਪੱਖ ’ਚ ਚੁੱਕਿਆ ਵੱਡਾ ਕਦਮ

ਅਮਰੀਕਾ ਨੇ ਵਿਦੇਸ਼ੀ ਕਾਮਿਆਂ ਦੇ ਪੱਖ ’ਚ ਚੁੱਕਿਆ ਵੱਡਾ ਕਦਮ

0


ਐਚ-1ਬੀ ਵੀਜ਼ਾ ਰਜਿਸਟ੍ਰੇਸ਼ਨ ਪ੍ਰਕਿਰਿਆ ’ਚ ਤਬਦੀਲੀ ਦਾ ਕੀਤਾ ਐਲਾਨ
ਵਾਸ਼ਿੰਗਟਨ, 30 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) :
ਅਮਰੀਕਾ ਨੇ ਹੁਨਰਮੰਦ ਵਿਦੇਸ਼ੀ ਕਾਮਿਆਂ ਦੇ ਪੱਖ ਵਿੱਚ ਵੱਡਾ ਕਦਮ ਚੁੱਕਦਿਆਂ ਐਚ-1ਬੀ ਵੀਜ਼ਾ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਆਧੁਨਿਕ ਬਣਾਉਣ ਦੀ ਯੋਜਨਾ ਦਾ ਐਲਾਨ ਕਰ ਦਿੱਤਾ। ਇੱਕ ਫੈਡਰਲ ਏਜੰਸੀ ਵੱਲੋਂ ਕੁਝ ਕੰਪਨੀਆਂ ਦੁਆਰਾ ਦੁਰਵਿਹਾਰ ਅਤੇ ਧੋਖਾਧੜੀ ਦਾ ਪਤਾ ਲਾਉਣ ਮਗਰੋਂ ਇਹ ਕਦਮ ਚੁੱਕਿਆ ਗਿਆ। ਐਚ-1ਬੀ ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ਾ ਹੈ, ਜੋ ਅਮਰੀਕੀ ਕੰਪਨੀਆਂ ਨੂੰ ਸਿਧਾਂਤਕ ਜਾਂ ਤਕਨੀਕੀ ਮੁਹਾਰਤ ਲਈ ਵਿਦੇਸ਼ੀ ਕਾਮਿਆਂ ਨੂੰ ਨਿਯੁਕਤ ਕਰਨ ਦੀ ਪ੍ਰਵਾਨਗੀ ਦਿੰਦਾ ਹੈ। ਟੈਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ ’ਤੇ ਰੱਖਣ ਲਈ ਇਸ ’ਤੇ ਨਿਰਭਰ ਕਰਦੀਆਂ ਹਨ।