ਅਮਰੀਕਾ : ਮਾਲ ਵਿਚ ਗੋਲੀਬਾਰੀ, ਮੁਲਜ਼ਮ ਫਰਾਰ

ਅਸਮਾਨੀ ਬਿਜਲੀ ਡਿੱਗਣ ਨਾਲ 4 ਜ਼ਖ਼ਮੀ
ਵਾਸ਼ਿੰਗਟਨ, 5 ਅਗਸਤ, ਹ.ਬ. : ਅਮਰੀਕੀ ਵਿਚ ਗੋਲੀਬਾਰੀ ਦੀ ਘਟਨਾਵਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਰੋਜ਼ਾਨਾ ਹੀ ਇਸ ਤਰ੍ਹਾਂ ਦੀ ਕੋਈ ਨਾ ਕੋਈ ਘਟਨਾ ਸਾਹਮਣੇ ਆ ਹੀ ਜਾਂਦੀ ਹੈ। ਹੁਣ ਮਿਨੇਸੋਟਾ ਦੇ ਬਲੂਮਿੰਗਟਨ ਸਥਿਤ ਮੌਲ ਆਫ ਅਮਰੀਕਾ ਵਿਚ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਕਿ ਮੌਲ ਵਿਚ ਵਾਰਦਾਤ ਨੂੰ ਅੰਜਾਮ ਦੇ ਕੇ ਮੁਲਜ਼ਮ ਫਰਾਰ ਹੋ ਗਿਆ।
ਅਧਿਕਾਰੀਆਂ ਮੁਤਾਬਕ ਮੁਲਜ਼ਮ ਦਾ ਪਤਾ ਲਾਉਣ ਦੇ ਲਈ ਜਾਂਚ ਕੀਤੀ ਜਾ ਰਹੀ ਹੈ। ਮੌਲ ਵਿਚ ਮੌਜੂਦ ਲੋਕਾਂ ਕੋਲੋਂ ਵੀ ਪੁਛਗਿੱਛ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਦੂਜੇ ਪਾਸੇ ਅਮਰੀਕਾ ਦੇ ਵਾਸ਼ਿੰਗਟਨ ਵਿਚ ਲਾਫਾਯੇਟ ਪਾਰਕ ਦੇ ਕੋਲ ਅਸਮਾਨੀ ਬਿਜਲੀ ਡਿੱਗਣ ਕਾਰਨ ਚਾਰ ਲੋਕ ਜ਼ਖਮੀ ਹੋ ਗਏ। ਚਾਰਾਂ ਨੁੂੰ ਗੰਭੀਰ ਹਾਲਤ ’ਚ ਹਸਪਤਾਲ ਦਾਖ਼ਲ ਕਰਵਾ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਵਿਚ ਦੋ ਪੁਰਸ਼ ਅਤੇ ਦੋ ਮਹਿਲਾਵਾਂ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਚਾਰ ਪੀੜਤ ਸ਼ਾਮ ਸੱਤ ਵਜੇ ਪਾਰਕ ਵਿਚ ਦਰੱਖਤ ਦੇ ਥੱਲੇ ਖੜ੍ਹੇ ਸੀ। ਇਸੇ ਦੌਰਾਨ ਬਿਜਲੀ ਡਿੱਗਣ ਕਾਰਨ ਚਾਰੇ ਜਣੇ ਜ਼ਖਮੀ ਹੋ ਗਏ। ਜਿਵੇਂ ਹੀ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਮਿਲੀ ਮੌਕੇ ’ਤੇ ਪਹੁੰਚ ਕੇ ਸਾਰਿਆਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅਸਮਾਨੀ ਬਿਜਲੀ ਤੋਂ ਬਚਣ ਲਈ ਦਰੱਖਤ ਸੁਰੱਖਿਅਤ ਜਗ੍ਹਾ ਨਹੀਂ ਹੈ।

Video Ad
Video Ad