Home ਅਮਰੀਕਾ ਅਮਰੀਕਾ-ਮੈਕਸਿਕੋ ਸਰਹੱਦ ’ਤੇ ਸਰਹੱਦੀ ਫੋਰਸ ਨਾਲ ਪਰਵਾਸੀਆਂ ਦੀ ਹੋਈ ਝੜਪ

ਅਮਰੀਕਾ-ਮੈਕਸਿਕੋ ਸਰਹੱਦ ’ਤੇ ਸਰਹੱਦੀ ਫੋਰਸ ਨਾਲ ਪਰਵਾਸੀਆਂ ਦੀ ਹੋਈ ਝੜਪ

0


ਮੈਕਸੀਕੋ, 14 ਮਾਰਚ, ਹ.ਬ. : ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ਅਤੇ ਮੈਕਸੀਕੋ ਦੀ ਸਰਹੱਦ ’ਤੇ ਇਕ ਵਾਰ ਫਿਰ ਤਣਾਅ ਪੈਦਾ ਹੋ ਗਿਆ ਹੈ। ਸੋਮਵਾਰ ਨੂੰ ਵੱਡੀ ਗਿਣਤੀ ਵਿਚ ਇਨ੍ਹਾਂ ਪ੍ਰਵਾਸੀਆਂ ਨੇ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਨੂੰ ਹਟਾ ਕੇ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਬਾਰਡਰ ਸਕਿਓਰਿਟੀ ਫੋਰਸ ਅਤੇ ਪੁਲਿਸ ਨੇ ਜ਼ਿਆਦਾਤਰ ਨੂੰ ਮੈਕਸੀਕੋ ਸਰਹੱਦ ਵੱਲ ਮੋੜ ਦਿੱਤਾ।

ਮੀਡੀਆ ਰਿਪੋਰਟਾਂ ਦੇ ਅਨੁਸਾਰ, ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਜ਼ਿਆਦਾਤਰ ਲੋਕ ਬਾਈਡਨ ਪ੍ਰਸ਼ਾਸਨ ਦੁਆਰਾ ਪ੍ਰਵਾਸੀਆਂ ਲਈ ਸ਼ੁਰੂ ਕੀਤੀ ਗਈ ਐਪ ਸੇਵਾ ਤੋਂ ਨਾਰਾਜ਼ ਹਨ। ਉਨ੍ਹਾਂ ਦੀ ਸ਼ਿਕਾਇਤ ਹੈ ਕਿ ਇਸ ਸੇਵਾ ਦੀ ਪ੍ਰਕਿਰਿਆ ਬਹੁਤ ਲੰਬੀ ਅਤੇ ਥਕਾ ਦੇਣ ਵਾਲੀ ਹੈ।

ਸੋਮਵਾਰ ਨੂੰ ਮੈਕਸੀਕੋ ਸਰਹੱਦ ਤੋਂ ਅਮਰੀਕਾ ’ਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਜ਼ਿਆਦਾਤਰ ਲੋਕ ਵੈਨੇਜ਼ੁਏਲਾ ਦੇ ਨਾਗਰਿਕ ਹਨ। ਇਹ ਲੋਕ ਅਮਰੀਕਾ ਵਿੱਚ ਪਨਾਹ ਲੈਣ ਦੀ ਮੰਗ ਕਰ ਰਹੇ ਹਨ। ਇਨ੍ਹਾਂ ਲੋਕਾਂ ਨੇ ਕੰਡਿਆਲੀ ਤਾਰ ਅਤੇ ਬੈਰੀਅਰ ਹਟਾ ਦਿੱਤੇ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੁਝ ਲੋਕ ਜ਼ਖਮੀ ਵੀ ਹੋਏ। ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਲੋਕਾਂ ਨਾਲ ਬਹੁਤ ਛੋਟੇ ਬੱਚੇ ਵੀ ਦੇਖੇ ਗਏ।

ਇਸ ਦੌਰਾਨ ਕੁਝ ਲੋਕਾਂ ਨੇ ਪੁਲਿਸ ਅਤੇ ਬਾਰਡਰ ਪੁਲਿਸ ਫੋਰਸ ’ਤੇ ਹਮਲਾ ਵੀ ਕੀਤਾ। ਬਾਅਦ ਵਿੱਚ ਪੁਲਿਸ ਨੇ ਉਨ੍ਹਾਂ ਨੂੰ ਭਜਾ ਦਿੱਤਾ। ਇਸ ਦੌਰਾਨ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ।