10 ਜ਼ਖ਼ਮੀਆਂ ਵਿਚੋਂ ਕਈਆਂ ਦੀ ਹਾਲਤ ਨਾਜ਼ੁਕ
ਟੈਕਸਸ, 8 ਮਈ (ਵਿਸ਼ੇਸ਼ ਪ੍ਰਤੀਨਿਧ) : ਅਮਰੀਕਾ ਵਿਚ ਬੱਸ ਦੀ ਉਡੀਕ ਕਰ ਰਹੇ ਦਰਜਨਾਂ ਪ੍ਰਵਾਸੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਇਕ ਸ਼ਖਸ ਨੇ ਉਨ੍ਹਾਂ ਨੂੰ ਗੱਡੀ ਹੇਠ ਦਰੜ ਦਿਤਾ। ਹੁਣ ਤੱਕ 8 ਮੌਤਾਂ ਹੋਣ ਦੀ ਰਿਪੋਰਟ ਹੈ ਜਦਕਿ 10 ਹੋਰ ਜ਼ਖ਼ਮੀ ਦੱਸੇ ਜਾ ਰਹੇ ਹਨ। ਇਹ ਵਾਰਦਾਤ ਐਤਵਾਰ ਸਵੇਰੇ 8.30 ਵਜੇ ਟੈਕਸਸ ਸੂਬੇ ਦੇ ਬ੍ਰਾਊਨਜ਼ਵਿਲ ਸ਼ਹਿਰ ਵਿਚ ਵਾਪਰੀ ਜੋ ਮੈਕਸੀਕੋ ਦੇ ਰਸਤੇ ਅਮਰੀਕਾ ਵਿਚ ਦਾਖਲ ਹੋਣ ਵਾਲੇ ਪ੍ਰਵਾਸੀਆਂ ਦਾ ਗੜ੍ਹ ਹੈ। ਗੱਡੀ ਦੇ ਡਰਾਈਵਰ ਨੇ ਮੌਕੇ ਤੋਂ ਫਰਾਰ ਹੋਣ ਦਾ ਯਤਨ ਕੀਤਾ ਪਰ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਆਉਣ ਤੱਕ ਸ਼ਿਕੰਜੇ ਵਿਚ ਰੱਖਿਆ।