
ਬੇਗੋਵਾਲ, 20 ਜਨਵਰੀ, ਹ.ਬ. : ਅਮਰੀਕਾ ਦੇ ਫਰੇਜ਼ਨੋ ਸ਼ਹਿਰ ਵਿਚ ਸੜਕ ਪਾਰ ਕਰ ਰਹੇ ਕਪੂਰਥਲਾ ਦੇ ਕਸਬਾ ਬੇਗੋਵਾਲ ਦੇ ਪਿੰਡ ਟਾਂਡੀ ਦਾਖਲੀ ਨਿਵਾਸੀ 53 ਸਾਲਾ ਸੁਖਵਿੰਦਰ ਸਿੰਘ ਨੂੰ ਕਾਰ ਨੇ ਦਰੜ ਦਿੱਤਾ। ਇਸ ਹਾਦਸੇ ਵਿਚ ਉਸ ਦੀ ਮੌਤ ਹੋ ਗਈ। ਸੁਖਵਿੰਦਰ ਹੋਟਲ ਤੋਂ ਰੋਟੀ ਲੈ ਕੇ ਪਰਤ ਰਿਹਾ ਸੀ। ਪਿੰਡ ਵਿਚ ਖ਼ਬਰ ਪੁੱਜਦੇ ਹੀ ਪਰਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।
ਸੁਖਵਿੰਦਰ ਸਿੰਘ ਦੇ ਮਾਮਾ ਮੰਗਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਾਣਜਾ ਸੁਖਵਿੰਦਰ ਸਿੰਘ 18 ਸਾਲ ਫੌਜ ਵਿਚ ਨੌਕਰੀ ਕਰਨ ਤੋਂ ਬਾਅਦ ਚੰਗੇ ਭਵਿੱਖ ਦੀ ਭਾਲ ਵਿਚ 2011 ਵਿਚ ਅਮਰੀਕਾ ਗਿਆ ਸੀ ਅਤੇ ਕੈਲੀਫੋਰਨੀਆ ਦੇ ਫਰੇਜ਼ਨੋ ਸ਼ਹਿਰ ਵਿਚ ਰਹਿ ਰਿਹਾ ਸੀ।