Home ਅਮਰੀਕਾ ਅਮਰੀਕਾ ਵਿਚ ਭਾਰਤੀ ਮੂਲ ਦੇ ਸ਼ਖ਼ਸ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ ਵਿਚ ਭਾਰਤੀ ਮੂਲ ਦੇ ਸ਼ਖ਼ਸ ਦੀ ਗੋਲੀ ਮਾਰ ਕੇ ਹੱਤਿਆ

0
ਅਮਰੀਕਾ ਵਿਚ ਭਾਰਤੀ ਮੂਲ ਦੇ ਸ਼ਖ਼ਸ ਦੀ ਗੋਲੀ ਮਾਰ ਕੇ ਹੱਤਿਆ

ਫਿਲਾਡੇਲਫੀਆ, 21 ਜਨਵਰੀ, ਹ.ਬ. : ਅਮਰੀਕਾ ਦੇ ਫਿਲਾਡੇਲਫੀਆ ਸ਼ਹਿਰ ’ਚ ਲੁੱਟ-ਖੋਹ ਦੌਰਾਨ ਭਾਰਤੀ ਮੂਲ ਦੇ 66 ਸਾਲਾ ਪੈਟਰੋਲ ਪੰਪ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਦੀ ਭਾਲ ਵਿੱਚ ਹੈ। ਫਿਲਾਡੇਲਫਿਆ ਪੁਲਿਸ ਨੇ ਵੀਰਵਾਰ ਨੂੰ ਇੱਕ ਨਿਗਰਾਨੀ ਵੀਡੀਓ ਜਾਰੀ ਕੀਤਾ ਜਿਸ ਵਿੱਚ ਤਿੰਨ ਸ਼ੱਕੀ ਲੋਕ ਪੈਟਰੋਲ ਪੰਪ ਦੇ ਕਰਮਚਾਰੀ ਪੈਟਰੋ ਸਿਬੋਰਾਮ ਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹੋਏ ਦਿਖਾਈ ਦਿੰਦੇ ਹਨ। ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।