Home ਅਮਰੀਕਾ ਅਮਰੀਕਾ: ਹੱਤਿਆ ਦੇ ਵਿਰੋਧ ਵਿਚ ਪ੍ਰਦਰਸ਼ਨਕਾਰੀਆਂ ਨੇ ਗੱਡੀਆਂ ਨੂੰ ਲਾਈ ਅੱਗ, 6 ਗ੍ਰਿਫਤਾਰ

ਅਮਰੀਕਾ: ਹੱਤਿਆ ਦੇ ਵਿਰੋਧ ਵਿਚ ਪ੍ਰਦਰਸ਼ਨਕਾਰੀਆਂ ਨੇ ਗੱਡੀਆਂ ਨੂੰ ਲਾਈ ਅੱਗ, 6 ਗ੍ਰਿਫਤਾਰ

0
ਅਮਰੀਕਾ: ਹੱਤਿਆ ਦੇ ਵਿਰੋਧ ਵਿਚ ਪ੍ਰਦਰਸ਼ਨਕਾਰੀਆਂ ਨੇ ਗੱਡੀਆਂ ਨੂੰ ਲਾਈ ਅੱਗ, 6 ਗ੍ਰਿਫਤਾਰ

ਵਾਸ਼ਿੰਗਟਨ, 21 ਜਨਵਰੀ, ਹ.ਬ. : ਅਮਰੀਕਾ ਦੇ ਜਾਰਜੀਆ ਸੂਬੇ ’ਚ ਸ਼ਾਂਤਮਈ ਪ੍ਰਦਰਸ਼ਨ ਹਿੰਸਕ ਹੋ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀਆਂ ਗੱਡੀਆਂ ਨੂੰ ਅੱਗ ਲਗਾ ਦਿੱਤੀ ਅਤੇ ਕਈ ਇਮਾਰਤਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ। ਇਹ ਲੋਕ ਰੁੱਖਾਂ ਨੂੰ ਬਚਾਉਣ ਲਈ ਧਰਨੇ ’ਤੇ ਬੈਠੇ ਅਟਲਾਂਟਾ ਦੇ ਕਾਰਕੁਨ ਮੈਨੁਅਲ ਤੇਰਾਨ ਦੀ ਹੱਤਿਆ ਦਾ ਵਿਰੋਧ ਕਰ ਰਹੇ ਸਨ। ਜਿਸ ਦੀ ਲਾਅ ਐਨਫੋਰਸਮੈਂਟ ਦੀ ਕਾਰਵਾਈ ਵਿੱਚ ਗੋਲੀ ਲੱਗਣ ਕਾਰਨ ਜਾਨ ਚਲੀ ਗਈ। ਪੁਲਿਸ ਨੇ ਪ੍ਰਦਰਸ਼ਨ ਵਿਚ ਹਿੰਸਾ ਭੜਕਾਉਣ ਦੇ ਦੋਸ਼ ਵਿਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
ਖਬਰਾਂ ਮੁਤਾਬਕ ਪ੍ਰਦਰਸ਼ਨ ਸ਼ਾਂਤੀਪੂਰਵਕ ਚੱਲ ਰਿਹਾ ਸੀ। ਫਿਰ ਕੁਝ ਪ੍ਰਦਰਸ਼ਨਕਾਰੀਆਂ ਨੇ ਉਥੇ ਪਟਾਕੇ ਅਤੇ ਪੱਥਰ ਸੁੱਟਣੇ ਸ਼ੁਰੂ ਕਰ ਦਿੱਤੇ। ਕੁਝ ਲੋਕਾਂ ਨੇ ਹਥੌੜੇ ਚੁੱਕ ਕੇ ਕਈ ਇਮਾਰਤਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ। ਪ੍ਰਦਰਸ਼ਨਕਾਰੀਆਂ ਦੀਆਂ ਇਨ੍ਹਾਂ ਹਰਕਤਾਂ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਹਿੰਸਾ ਬਿਨਾਂ ਕਿਸੇ ਦੇ ਜ਼ਖ਼ਮੀ ਹੋਏ ਰੁਕ ਗਈ।