ਨਵੀਂ ਦਿੱਲੀ, 29 ਮਾਰਚ, ਹ.ਬ. : ਰੰਗਾਂ ਦਾ ਤਿਉਹਾਰ ਹੋਲੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮ”ੌਕੇ ’ਤੇ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਵੀ ਲੋਕਾਂ ਨੂੰ ਵਧਾਈ ਦਿੱਤੀ ਹੈ। ਆਸਟੇ੍ਰਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰਿਸਨ ਨੇ ਵੀ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ ਹੈ।ਕਮਲਾ ਹੈਰਿਸ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਭਾਰਤੀ ਮੂਲ ਦੀ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਲੋਕਾਂ ਨੂੰ ਰੰਗਾਂ ਦੇ ਇਸ ਤਿਉਹਾਰ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਅਪਣੇ ਸੰਦੇਸ਼ ਵਿਚ ਕਿਹਾ ਕਿ ਇਹ ਤਿਉਹਾਰ ਮਤਭੇਦਾਂ ਨੂੰ ਭੁਲਾ ਕੇ ਇਕੱਠੇ ਹੋਣ ਦਾ ਹੈ। ਕਮਲਾ ਹੈਰਿਸ ਨੇ ਲੋਕਾਂ ਨੂੰ ਹੋਲੀ ਦੀ ਵਧਾਈ ਦਿੰਦੇ ਹੋਏ ਲਿਖਿਆ ਕਿ ਅੱਜ ਦੇ ਦਿਨ ਲੋਕਾਂ ਨੂੰ ਅਪਣੇ ਮਤਭੇਦਾਂ ਨੂੰ ਭੁਲਾ ਕੇ ਇਕਜੁਟ ਹੋਣਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਰੰਗਾਂ ਦੇ ਤਿਉਹਾਰ ਨਾਲ ਜਾਣਿਆ ਜਾਂਦਾ ਹੈ ਅਤੇ ਲੋਕ ਇਸ ਰੰਗ ਨੂੰ ਅਪਣੇ ਕਰੀਬੀਆਂ ਅਤੇ ਪਿਆਰ ਕਰਨ ਵਾਲਿਆਂ ’ਤੇ ਪਾਉਂਦੇ ਹਨ। ਇਹ ਤਿਉਹਾਰ ਸਕਰਾਤਮਕਤਾ ਨਾਲ ਭਰਿਆ ਹੈ।
ਇਸੇ ਤਰ੍ਹਾਂ ਆਸਟੇ੍ਰਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰਿਸਨ ਨੇ ਵੀ ਲੋਕਾਂ ਨੂੰ ਹੋਲੀ ਦੀ ਵਧਾਈ ਦਿੱਤੀ ਹੈ।
ਉਨ੍ਹਾਂ ਨੇ ਵੀਡੀਓ ਸੰਦੇਸ਼ ਦੇ ਜ਼ਰੀਏ ਪ੍ਰਧਾਨ ਮੰਤਰੀ ਮੋਦੀ ਨੂੰ ਹੋਲੀ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਅਪਣਾ ਚੰਗਾ ਦੋਸਤ ਕਿਹਾ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀ ਹਿੰਦੂ ਭਾਈਚਾਰੇ ਨੂੰ ਹੋਲੀ ਦੀ ਵਧਾਈ ਦਿੱਤੀ ਹੈ। ਇਮਰਾਨ ਨੇ ਟਵੀਟ ਦੇ ਜ਼ਰੀੲ ਹਿੰਦੂ ਭਾਈਚਾਰੇ ਨੂੰ ਹੋਲੀ ਦੀ ਵਧਾਈ ਦਿੱਤੀ

