ਅਮਰੀਕੀ ਔਰਤ ਵਲੋਂ ਗੁਰਬਾਣੀ ਦੀ ਤੁਕ ਲਿਖਵਾਉਣ ਦੇ ਮਾਮਲੇ ਵਿਚ ਐਸਜੀਪੀਸੀ ਵਲੋਂ ਸਖ਼ਤ ਕਾਰਵਾਈ ਦੀ ਮੰਗ

ਅੰਮ੍ਰਿਤਸਰ, 6 ਅਗਸਤ, ਹ.ਬ. : ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ੋਸਲ ਮੀਡੀਆ ਤੇ ਵਾਇਰਲ ਹੋਈ ਵੀਡੀਓ ਜਿਸ ਵਿਚ ਅਮਰੀਕਾ ਦੀ ਇਕ ਔਰਤ ਵੱਲੋਂ ਆਪਣੀ ਪਿੱਠ ਤੇ ਗੁਰਬਾਣੀ ਦੀ ਤੁਕ ਲਿਖਵਾਈ ਹੋਈ ਹੈ, ਦਾ ਸਖਤ ਨੋਟਿਸ ਲੈਂਦਿਆਂ ਉਸ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਬਾਣੀ ਸਿੱਖਾਂ ਦੀ ਆਸਥਾ ਹੈ ਅਤੇ ਇਸ ਔਰਤ ਨੇ ਆਪਣੇ ਸਰੀਰ ਤੇ ਗੁਰਬਾਣੀ ਦੀਆਂ ਤੁਕਾਂ ਲਿਖਵਾ ਕੇ ਗੁਰਬਾਣੀ ਦਾ ਨਿਰਾਦਰ ਕੀਤਾ ਹੈ।

Video Ad
Video Ad