ਅਮਰੀਕੀ ਸੂਬੇ ਵਰਜੀਨੀਆ ’ਚ ਸਮੁੰਦਰ ਕੰਢੇ ਚੱਲੀਆਂ ਗੋਲੀਆਂ, 2 ਲੋਕਾਂ ਦੀ ਮੌਤ, 8 ਜ਼ਖਮੀ

ਰਿਚਮੰਡ, 27 ਮਾਰਚ (ਹਮਦਰਦ ਨਿਊਜ਼ ਸਰਵਿਸ) : ਅਮਰੀਕਾ ਦੇ ਸੂਬੇ ਵਰਜੀਨੀਆ ’ਚ ਸਮੁੰਦਰ ਕੰਢੇ ਦੋ ਵਾਰ ਗੋਲੀਬਾਰੀ ਹੋਈ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 8 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਰਜੀਨੀਆ ਬੀਚ ਪੁਲਿਸ ਦੇ ਮੁਖੀ ਪੌਲ ਨਿਊਡਿਗ ਨੇ ਕਿਹਾ ਕਿ ÇÎੲਸ ਮਾਮਲੇ ਦੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਬੀਚ ਦੇ ਨੇੜਲੇ ਇਲਾਕੇ ਵਿੱਚ ਘੱਟ ਤੋਂ ਘੱਟ ਤਿੰਨ ਅਪਰਾਧਕ ਘਟਨਾਵਾਂ ਵਾਪਰੀਆਂ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਨ੍ਹਾਂ ਘਟਨਾਵਾਂ ਦਾ ਆਪਸ ਵਿੱਚ ਕੋਈ ਸਬੰਧ ਤਾਂ ਨਹੀਂ ਹੈ?
ਪੁਲਿਸ ਨੇ ਦੱਸਿਆ ਕਿ ਸਾਹਮਣੇ ਆਈ ਪਹਿਲੀ ਘਟਨਾ ਵਿੱਚ ਅਟਲਾਂਟਿਕ ਐਵੇਨਿਊ ’ਚ ਅੱਠ ਲੋਕਾਂ ਨੂੰ ਗੋਲੀ ਲੱਗਣ ਦੀ ਖ਼ਬਰ ਹੈ। ਜਿਵੇਂ ਹੀ ਇਸ ਘਟਨਾ ਬਾਰੇ ਸੂਚਨਾ ਮਿਲੀ ਤਾਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਪਰ ਇਸ ਤੋਂ ਤੁਰੰਤ ਬਾਅਦ ਪੱਛਮੀ ਇਲਾਕੇ ’ਚ ਗੋਲੀਆਂ ਚੱਲੀਆਂ। ਇਸ ’ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਗੋਲੀਆਂ ਚਲਾਉਣ ਵਾਲੇ ਨੂੰ ਹੀ ਮੌਤ ਦੇ ਘਾਟ ਉਤਾਰ ਦਿੱਤਾ।
ਇਸ ਤੋਂ ਬਾਅਦ ਨੇੜਲੇ ਇਲਾਕੇ ਵਿੱਚ ਗੋਲੀਬਾਰੀ ਦੀ ਇੱਕ ਹੋਰ ਘਟਨਾ ਵਾਪਰੀ, ਜਿਸ ਵਿੱਚ ਇੱਕ ਹੋਰ ਸ਼ਖਸ ਦੀ ਮੌਤ ਹੋ ਗਈ। ਹਾਲਾਂਕਿ ਪੁਲਿਸ ਦਾ ਅਜਿਹਾ ਮੰਨਣਾ ਹੈ ਕਿ ਇਹ ਵਾਲਾ ਮਾਮਲਾ ਇਸ ਤੋਂ ਪਹਿਲਾਂ ਹੋਏ ਮਾਮਲਿਆਂ ਨਾਲ ਸਬੰਧਤ ਨਹੀਂ ਹੈ। ਇਸ ਹਿੰਸਾ ਵਿੱਚ ਇੱਕ ਪੁਲਿਸ ਅਧਿਕਾਰੀ ਵੀ ਕਾਰ ਨਾਲ ਟਕਰਾ ਗਿਆ ਤੇ ਗੰਭੀਰ ਜ਼ਖਮੀ ਹੋ ਗਿਆ, ਪਰ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪੁਲਿਸ ਕਈ ਲੋਕਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਕਈ ਲੋਕਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਰਾਤ 11.24 ਵਜੇ ਪਹਿਲੀ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਸੀ।

Video Ad
Video Ad