
ਨਵੀਂ ਦਿੱਲੀ, 20 ਜੁਲਾਈ, ਹ.ਬ. : ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸਿੱਖਾਂ ਦੀ ਰਿਹਾਈ ਲਈ ਮੋਰਚਾ ਖੋਲ੍ਹ ਦਿੱਤਾ ਹੈ। ਅਕਾਲੀ ਦਲ ਦੇ ਮੁਖੀ ਸਾਂਸਦ ਸੁਖਬੀਰ ਬਾਦਲ ਅਤੇ ਉਨ੍ਹਾਂ ਦੀ ਸੰਸਦ ਮੈਂਬਰ ਪਤਨੀ ਹਰਸਿਮਰਤ ਕੌਰ ਬਾਦਲ ਨੇ ਸੰਸਦ ਦੇ ਬਾਹਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸਾਹਮਣੇ ਇਹ ਮੁੱਦਾ ਚੁੱਕਿਆ। ਇਸ ਦੇ ਨਾਲ ਹੀ ਅਕਾਲੀ ਦਲ ਨੇ ਦਿੱਲੀ ਦੇ ਜੰਤਰ-ਮੰਤਰ ’ਤੇ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਕਈ ਬੰਦੀ ਸਿੱਖ ਉਮਰ ਕੈਦ ਦੀ ਸਜ਼ਾ ਪੂਰੀ ਕਰ ਚੁੱਕੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਰਿਹਾਅ ਕਰਨ ਦਾ ਕਾਨੂੰਨੀ ਹੱਕ ਹੈ।