ਚੰਡੀਗੜ੍ਹ, 29 ਅਪ੍ਰੈਲ, ਹ.ਬ. : ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਵਿੱਚ ਇੱਕ ਪਾਦਰੀ ਦੀ ਟਾਰਗੇਟ ਕਿਲਿੰਗ ਦੇ ਮਾਮਲੇ ਵਿੱਚ ਕੈਨੇਡਾ ਵਿੱਚ ਲੁਕੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਅਤੇ ਹਰਦੀਪ ਸਿੰਘ ਨਿੱਝਰ ਨੂੰ ਭਗੌੜਾ ਕਰਾਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਦਾਲਤ ਨੇ ਦੋਵਾਂ ਨੂੰ ਇੱਕ ਮਹੀਨੇ ਵਿੱਚ ਅਦਾਲਤ ਵਿੱਚ ਪੇਸ਼ ਹੋਣ ਦਾ ਸਮਾਂ ਦਿੱਤਾ ਹੈ। ਨਹੀਂ ਤਾਂ 18 ਮਈ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਹੁਣ ਏਜੰਸੀ ਨੇ ਮੁਲਜ਼ਮਾਂ ਦੇ ਘਰਾਂ ’ਤੇ ਨੋਟਿਸ ਲਗਾ ਦਿੱਤੇ ਹਨ। ਇਸ ਦੀ ਜਾਣਕਾਰੀ ਆਪਣੀ ਵੈਬਸਾਈਟ ਅਤੇ ਵੱਖ-ਵੱਖ ਮੀਡੀਆ ਰਾਹੀਂੇ ਵੀ ਪ੍ਰਕਾਸ਼ਿਤ ਕੀਤੀ ਹੈ। ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਦੋਵੇਂ ਮੁਲਜ਼ਮ ਮੂਲ ਰੂਪ ਵਿੱਚ ਮੋਗਾ ਅਤੇ ਜਲੰਧਰ ਨੇੜਲੇ ਪਿੰਡ ਦੇ ਰਹਿਣ ਵਾਲੇ ਹਨ।