Home ਤਾਜ਼ਾ ਖਬਰਾਂ ਅਵਨੀਤ ਕੌਰ ਨੇ ਵਿਸ਼ਵ ਕੱਪ ’ਚ ਜਿੱਤਿਆ ਕਾਂਸੀ ਦਾ ਤਮਗਾ

ਅਵਨੀਤ ਕੌਰ ਨੇ ਵਿਸ਼ਵ ਕੱਪ ’ਚ ਜਿੱਤਿਆ ਕਾਂਸੀ ਦਾ ਤਮਗਾ

0


ਚੰਡੀਗੜ੍ਹ,22 ਮਈ, ਹ.ਬ. : ਚੀਨ ਦੇ ਸ਼ਹਿਰ ਸ਼ੰਘਾਈ ਵਿਖੇ ਚੱਲ ਰਹੇ ਤੀਰਅੰਦਾਜ਼ੀ ਖੇਡ ਦੇ ਵਿਸ਼ਵ ਕੱਪ ਵਿਚ ਭਾਰਤ ਤਰਫੋਂ ਖੇਡਦਿਆਂ ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ। ਅਵਨੀਤ ਨੇ ਵਿਸ਼ਵ ਕੱਪ ਵਿਚ ਮਹਿਲਾ ਵਰਗ ਦੇ ਵਿਅਕਤੀਗਤ ਕੰਪਾਊਂਡ ਮੁਕਾਬਲੇ ਵਿਚ ਤੀਜੇ ਸਥਾਨ ਵਾਲੇ ਮੈਚ ’ਚ ਤੁਰਕੀ ਦੀ ਤੀਰਅੰਦਾਜ਼ ਇਪੇਕ ਤੋਮੁਰਕ ਨੂੰ 147-144 ਨਾਲ ਹਰਾ ਕੇ ਕਾਂਸੀ ਦਾ ਤਮਗਾ ਜਿੱਤਿਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮਾਣਮੱਤੀ ਪ੍ਰਾਪਤੀ ਉਤੇ ਤੀਰਅੰਦਾਜ਼ ਅਵਨੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਸ ਨੇ ਸੂਬੇ ਤੇ ਦੇਸ਼ ਦਾ ਨਾਂ ਰੋਸ਼ਨ ਕੀਤਾ।