ਫਿਰੋਜ਼ਪੁਰ, 29 ਅਪ੍ਰੈਲ, ਹ.ਬ. : ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਨੌਜਵਾਨ ਨੇ ਕੰਨਾਂ ਵਿੱਚ ਹੈਡਫੋਨ ਲਾਏ ਹੋਏ ਸਨ। ਉਸ ਦੇ ਨਾਲ ਕੰਮ ਕਰ ਰਹੇ ਤਿੰਨ ਵਿਅਕਤੀ ਸੜ ਗਏ ਪਰ ਉਨ੍ਹਾਂ ਦੀ ਜਾਨ ਬਚ ਗਈ। ਮਾਮਲਾ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਤਲਵੰਡੀ ਜਲੇਖਾਂ ਦਾ ਹੈ। ਸ਼ੁੱਕਰਵਾਰ ਸ਼ਾਮ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਜਦਕਿ ਤਿੰਨੋਂ ਝੁਲਸੇ ਲੋਕਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।