ਗੁਹਾਟੀ, 29 ਮਈ, ਹ.ਬ. : ਅਸਾਮ ਦੀ ਰਾਜਧਾਨੀ ਗੁਹਾਟੀ ਦੇ ਜਲੁਕਬਾੜੀ ਇਲਾਕੇ ਵਿੱਚ ਐਤਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇੰਜੀਨੀਅਰਿੰਗ ਦੇ 7 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸਾਰੇ ਸਕਾਰਪੀਓ ਗੱਡੀ ਵਿਚ ਸਫਰ ਕਰ ਰਹੇ ਸਨ। ਇਸ ਦੌਰਾਨ ਜਲੁਕਬਾੜੀ ਫਲਾਈਓਵਰ ਤੇ ਉਨ੍ਹਾਂ ਦੀ ਗੱਡੀ ਇੱਕ ਮਿਨੀ ਟਰੱਕ ਨਾਲ ਟਕਰਾਉਣ ਤੋਂ ਬਾਅਦ ਡਿਵਾਈਡਰ ਨਾਲ ਟਕਰਾ ਗਈ ਅਤੇ ਇਹ ਹਾਦਸਾ ਵਾਪਰ ਗਿਆ।