Home ਤਾਜ਼ਾ ਖਬਰਾਂ ਅੰਮ੍ਰਿਤਪਾਲ ਅਤੇ ਸਾਥੀਆਂ ’ਤੇ ਐਨਐਸਏ ਲਗਾਉਣ ਨੂੰ ਚੁਣੌਤੀ ਦੇਣ ਦੀ ਤਿਆਰੀ

ਅੰਮ੍ਰਿਤਪਾਲ ਅਤੇ ਸਾਥੀਆਂ ’ਤੇ ਐਨਐਸਏ ਲਗਾਉਣ ਨੂੰ ਚੁਣੌਤੀ ਦੇਣ ਦੀ ਤਿਆਰੀ

0


ਐਸਜੀਪੀਸੀ ਹਾਈ ਕੋਰਟ ਜਾਣ ’ਤੇ ਕਰ ਰਹੀ ਵਿਚਾਰ
ਅੰਮ੍ਰਿਤਸਰ, 28 ਅਪ੍ਰੈਲ, ਹ.ਬ. : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਗ੍ਰਿਫ਼ਤਾਰੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇਣ ਦੀ ਤਿਆਰੀ ਕਰ ਰਹੀ ਹੈ। ਇਹ ਜਾਣਕਾਰੀ ਵੀਰਵਾਰ ਨੂੰ ਡਿਬਰੂਗੜ੍ਹ ਪੁੱਜੀ ਸ਼੍ਰੋਮਣੀ ਕਮੇਟੀ ਦੀ ਟੀਮ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦਿੱਤੀ। ਐਡਵੋਕੇਟ ਸਿਆਲਕਾ ਦੇ ਨਾਲ, ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਕਾਰਕੁਨਾਂ ਦੇ ਪਰਵਾਰਕ ਮੈਂਬਰਾਂ ਨੂੰ ਲੈ ਕੇ ਗਏ ਹਨ। ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰ ਵੀ ਹਨ। ਉਨ੍ਹਾਂ ਦੋਸ਼ ਲਾਇਆ ਹੈ ਕਿ ਖਾਲਿਸਤਾਨ ਪੱਖੀ ਅੰਮ੍ਰਿਤਪਾਲ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਹੋਰ ਮੈਂਬਰਾਂ ’ਤੇ ਕਾਰਵਾਈ ਪੰਜਾਬ ਦੀਆਂ ਜ਼ਿਮਨੀ ਚੋਣਾਂ ਵਿੱਚ ਸਿਆਸੀ ਲਾਹਾ ਲੈਣ ਲਈ ਕੀਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਆਲਕਾ ਨੇ ਕਿਹਾ ਕਿ ਅਸੀਂ ਇੱਥੇ ਨਜ਼ਰਬੰਦ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਆਏ ਹਾਂ। ਇੱਥੇ 10 ਲੋਕ ਜੇਲ੍ਹ ਵਿੱਚ ਬੰਦ ਹਨ, ਜਿਨ੍ਹਾਂ ਵਿੱਚੋਂ ਅੱਠ ਲੋਕਾਂ ਦੇ ਪਰਿਵਾਰਕ ਮੈਂਬਰ ਸਾਡੇ ਨਾਲ ਆਏ ਹਨ।