ਯੂਕੇ ਜਾਣ ਲਈ ਹਵਾਈ ਅੱਡੇ ’ਤੇ ਪੁੱਜੀ ਸੀ ਕਿਰਨਦੀਪ ਕੌਰ
ਅੰਮ੍ਰਿਤਸਰ, 20 ਅਪ੍ਰੈਲ (ਹਮਦਰਦ ਨਿਊਜ਼ ਸਰਵਿਸ) : ਅੰਮ੍ਰਿਤਪਾਲ ਨਾਲ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਯੂਕੇ ਜਾਣ ਲਈ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ’ਤੇ ਪੁੱਜੀ ਸੀ। ਇਸ ਦੌਰਾਨ ਇੰਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਉਨ੍ਹਾਂ ਕੋਲੋਂ ਕਈ ਘੰਟੇ ਪੁੱਛ-ਪੜਤਾਲ ਕੀਤੀ ਗਈ। ਵਿਦੇਸ਼ ਜਾਣ ਲਈ ਜਿਵੇਂ ਹੀ ਕਿਰਦੀਪ ਕੌਰ ਏਅਰਪੋਰਟ ਪੁੱਜੀ ਤਾਂ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਪੁੱਛਗਿੱਛ ਸ਼ੁਰੂ ਕਰ ਦਿੱਤੀ।