Home ਤਾਜ਼ਾ ਖਬਰਾਂ ਅੰਮ੍ਰਿਤਪਾਲ ਦੇ 2 ਮਦਦਗਾਰ ਮੋਹਾਲੀ ਤੋਂ ਗ੍ਰਿਫਤਾਰ

ਅੰਮ੍ਰਿਤਪਾਲ ਦੇ 2 ਮਦਦਗਾਰ ਮੋਹਾਲੀ ਤੋਂ ਗ੍ਰਿਫਤਾਰ

0


ਮੋਹਾਲੀ, 18 ਅਪ੍ਰੈਲ, ਹ.ਬ. : ਪੰਜਾਬ ਅਤੇ ਦਿੱਲੀ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਦੇ ਦੋ ਸਾਥੀਆਂ ਨੂੰ ਮੁਹਾਲੀ ਦੇ ਸੈਕਟਰ 89 ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਦੇ ਨਾਂ ਗੁਰਜੰਟ ਅਤੇ ਨਿਸ਼ਾ ਰਾਣੀ ਹਨ। ਉਸ ’ਤੇ ਅੰਮ੍ਰਿਤਪਾਲ ਨੂੰ ਪਨਾਹ ਅਤੇ ਸਾਧਨ ਮੁਹੱਈਆ ਕਰਵਾਉਣ ਦਾ ਦੋਸ਼ ਹੈ। ਗੁਰਜੰਟ ਅੰਮ੍ਰਿਤਪਾਲ ਦਾ ਕਰੀਬੀ ਦੱਸਿਆ ਜਾਂਦਾ ਹੈ। ਅੰਮ੍ਰਿਤਪਾਲ ਨੂੰ ਫਰਾਰ ਹੋਏ ਪੂਰਾ ਮਹੀਨਾ ਬੀਤ ਚੁੱਕਾ ਹੈ। ਇਸ ਦੌਰਾਨ ਪੁਲਿਸ ਨੇ ਉਸ ਦੇ ਕਈ ਕਰੀਬੀ ਦੋਸਤਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਪੰਜਾਬ ਪੁਲਿਸ ਨੂੰ ਦਿੱਲੀ ਪੁਲਿਸ ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਉਸ ਦੇ ਦੋ ਸਾਥੀ, ਜੋ ਫਰਾਰ ਹੋ ਗਏ ਸਨ ਅਤੇ ਅੰਮ੍ਰਿਤਪਾਲ ਨੂੰ ਪਨਾਹ ਦੇ ਚੁੱਕੇ ਸਨ, ਮੋਹਾਲੀ ਦੇ ਸੈਕਟਰ 89 ਵਿੱਚ ਲੁਕੇ ਹੋਏ ਹਨ। ਸੂਚਨਾ ਮਿਲਦੇ ਹੀ ਦਿੱਲੀ ਅਤੇ ਮੋਹਾਲੀ ਪੁਲਸ ਨੇ ਸਾਂਝੀ ਕਾਰਵਾਈ ਕਰਦੇ ਹੋਏ ਸੈਕਟਰ ’ਚ ਇਕ ਘਰ ਨੂੰ ਘੇਰ ਲਿਆ ਅਤੇ ਉਥੋਂ ਗੁਰਜੰਟ ਅਤੇ ਨਿਸ਼ਾ ਰਾਣੀ ਨੂੰ ਕਾਬੂ ਕਰ ਲਿਆ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਦੇਰ ਰਾਤ ਤੱਕ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਕੀਤੀ ਸੀ।
ਅੰਮ੍ਰਿਤਪਾਲ ਦੀ ਭਾਲ ਲਈ ਕੁਰਾਲੀ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਪੁਲਸ ਦਾ ਸਰਚ ਆਪ੍ਰੇਸ਼ਨ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਆਸ-ਪਾਸ ਦੇ ਪਿੰਡਾਂ ਵਿੱਚ ਵੀ ਲੁਕ ਸਕਦਾ ਹੈ
ਪੁਲਸ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਕਾਰਵਾਈ ਵਿੱਚ ਲੱਗੀ ਹੋਈ ਹੈ। ਹੁਣ ਤੱਕ ਉਸ ਦੇ ਖਾਸ ਸਹਾਇਕ ਪਪਲਪ੍ਰੀਤ ਸਿੰਘ ਸਮੇਤ ਉਸ ਦੇ 10 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਹੋਰ ਸਾਥੀਆਂ ਵਿੱਚ ਜੋਗਾ ਸਿੰਘ, ਦਲਜੀਤ ਸਿੰਘ ਕਲਸੀ, ਭਗਵੰਤ ਸਿੰਘ ਉਰਫ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲ, ਬਸੰਤ ਸਿੰਘ ਦੌਲਤਪੁਰਾ, ਹਰਜੀਤ ਸਿੰਘ, ਵਰਿੰਦਰ ਸਿੰਘ ਉਰਫ ਫੌਜੀ, ਵਰਿੰਦਰ ਸਿੰਘ, ਗੁਰਿੰਦਰ ਪਾਲ ਸਿੰਘ ਸ਼ਾਮਲ ਹਨ। ਜੋਗਾ ਸਿੰਘ ਨੂੰ ਛੱਡ ਕੇ ਬਾਕੀ ਸਾਰਿਆਂ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਸਾਰੇ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।