Home ਤਾਜ਼ਾ ਖਬਰਾਂ ਅੰਮ੍ਰਿਤਪਾਲ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

ਅੰਮ੍ਰਿਤਪਾਲ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

0


ਅੰਮ੍ਰਿਤਪਾਲ ਦੇ 6 ਸਾਥੀ ਵੀ ਪੁਲਿਸ ਨੇ ਕੀਤੇ ਕਾਬ

ਨਕੋਦਰ, 18 ਮਾਰਚ, ਹ.ਬ. : ਅੰਮ੍ਰਿਤਪਾਲ ਸਿੰਘ ਖਿਲਾਫ ਸ਼ਨੀਵਾਰ ਨੂੰ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਗੱਡੀ ਵਿਚ ਭੱਜ ਰਹੇ ਅੰਮ੍ਰਿਤਪਾਲ ਨੂੰ ਪੁਲਿਸ ਨੇ ਪਿੱਛਾ ਕਰਕੇ ਨਕੋਦਰ ਇਲਾਕੇ ਵਿਚੋਂ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਵੀ ਕਾਬੂ ਕਰ ਲਿਆ।
ਇਹ ਗ੍ਰਿਫਤਾਰੀ ਜਲੰਧਰ ਦੇ ਸ਼ਾਹਕੋਟ ਮਲਸੀਆਂ ’ਚ ਹੋਈ ਹੈ, ਜਦਕਿ ਅੰਮ੍ਰਿਤਪਾਲ ਸਿੰਘ ਖੁਦ ਤੀਜੀ ਗੱਡੀ ’ਚ ਸਵਾਰ ਹੋ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।
ਪੁਲਿਸ ਨੇ ਡੇਢ ਘੰਟੇ ਦੀ ਜੱਦੋ ਜਹਿਦ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ। ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ 3 ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਸ ਕਾਫੀ ਸਮੇਂ ਤੋਂ ਉਸ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ। ਅੰਮ੍ਰਿਤਪਾਲ ਦੇ ਪਿੰਡ ਨੂੰ ਪੈਰਾ ਮਿਲਟਰੀ ਫੋਰਸ ਨੇ ਘੇਰਾ ਪਾ ਲਿਆ। ਦੱਸਦੇ ਚਲੀਏ ਕਿ ਪੂਰੇ ਪੰਜਾਬ ਵਿਚ ਐਤਵਾਰ ਦੁਪਹਿਰ ਤੱਕ ਇੰਟਰਨੈਟ ਸੇਵਾਵਾ ਬੰਦ ਕਰ ਦਿੱਤੀਆਂ ਗਈਆਂ ਹਨ।
ਜਾਣਕਾਰੀ ਹੈ ਕਿ ਅੱਜ ਅੰਮ੍ਰਿਤਪਾਲ ਸਿੰਘ ਦੀ ਤਰਫੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋ ਰਹੇ ਸਨ। ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ। ਜਦੋਂ ਇਹ ਕਾਫਲਾ ਸ਼ਾਹਕੋਟ ਪੁੱਜਾ ਤਾਂ ਪੁਲਸ ਫੋਰਸ ਨੇ ਘੇਰ ਲਿਆ। ਅੰਮ੍ਰਿਤਪਾਲ ਸਿੰਘ ਦੀਆਂ ਦੋ ਗੱਡੀਆਂ ਵਿਚੋਂ 6 ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਦਕਿ ਅੰਮ੍ਰਿਤਪਾਲ ਆਪਣੀ ਮਰਸਡੀਜ਼ ਵਿੱਚ ਫਰਾਰ ਹੋ ਗਿਆ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਸਾਰੇ 6 ਮੁਲਜ਼ਮਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ। ਫਿਲਹਾਲ ਜਲੰਧਰ ਅਤੇ ਮੋਗਾ ਪੁਲਿਸ ਦੀ ਸਾਂਝੀ ਕਾਰਵਾਈ ਜਾਰੀ ਹੈ। ਵੱਡੀ ਗਿਣਤੀ ਵਿਚ ਗੱਡੀਆਂ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪਿੱਛਾ ਕਰ ਰਹੀਆਂ ਸਨ। ਦੱਸਦੇ ਚਲੀਏ ਅੰਮ੍ਰਿਤਪਾਲ ਨੇ ਅਪਣੇ ਸਮਰਥਕਾ ਤੂਫਾਨ ਸਿੰਘ ਨੂੰ ਰਿਹਾਅ ਕਰਾਉਣ ਲਈ ਕੁਝ ਦਿਨ ਪਹਿਲਾਂ ਅਜਨਾਲਾ ਦੇ ਥਾਣੇ ਦਾ ਘਿਰਾਓ ਕੀਤਾ ਸੀ। ਇਸ ਦੌਰਾਨ ਕਈ ਪੰਜਾਬ ਪੁਲਿਸ ਦੇ ਕਈ ਜਵਾਨ ਜ਼ਖ਼ਮੀ ਹੋ ਗਏ ਸਨ।