ਅੰਮ੍ਰਿਤਸਰ ’ਚ ਲੱਗੇ ਭੂਚਾਲ ਦੇ ਝਟਕੇ

4.1 ਰਹੀ ਤੀਬਰਤਾ
ਅੰਮ੍ਰਿਤਸਰ, 14 ਨਵੰਬਰ, ਹ.ਬ. : ਪੰਜਾਬ ਦੇ ਅੰਮ੍ਰਿਤਸਰ ਵਿੱਚ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅੰਮ੍ਰਿਤਸਰ ਵਿੱਚ 145 ਕਿਲੋਮੀਟਰ ਪੱਛਮ-ਉੱਤਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 4.1 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ ਬਿੰਦੂ 145 ਕਿਲੋਮੀਟਰ ਅੰਮਿਤਸਰ ਤੋਂ ਪੱਛਮ ਵਿਚ ਪਾਕਿਸਤਾਨ ਦੇ ਚਿਨੀਓਟ ਸ਼ਹਿਰ ਤੋਂ 8 ਕਿਲੋਮੀਟਰ ਦੂਰ ਦੱਸਿਆ ਗਿਆ ਹੈ। ਜੋ ਜ਼ਮੀਨ ਤੋਂ ਦਸ ਕਿਲੋਮੀਟਰ ਥੱਲੇ ਹੈ। ਇਸ ਭੂਚਾਲ ਕਾਰਨ ਅਜੇ ਤੱਕ ਕਿਸੇ ਵੀ ਜਾਨੀ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ ਹੈ। ਜ਼ਿਕਰਯੋਗ ਹੈ ਕਿ ਇੱਕ ਹਫ਼ਤੇ ਦੇ ਅੰਦਰ ਹੀ ਦਿੱਲੀ-ਐਨਸੀਆਰ ਸਮੇਤ ਪੂਰੇ ਉਤਰ ਭਾਰਤ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਮੰਗਲਵਾਰ ਦੇਰ ਰਾਤ ਵੀ 1:57 ਵਜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸੀ। ਰਿਕਟਰ ਸਕੇਲ ’ਤੇ ਇਨ੍ਹਾਂ ਦੀ ਤੀਬਰਤਾ 6.3 ਮਾਪੀ ਗਈ। ਇਸ ਤੋਂ ਬਾਅਦ ਸ਼ਨੀਵਾਰ ਸ਼ਾਮ ਕਰੀਬ 7:57 ’ਤੇ 5.4 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ।

Video Ad
Video Ad