Home ਤਾਜ਼ਾ ਖਬਰਾਂ ਅੰਮ੍ਰਿਤਸਰ : ਜਰਨੈਲ ਸਿੰਘ ਦੀ ਹੱਤਿਆ ਵਿਚ ਸ਼ਾਮਲ ਸ਼ੂਟਰ ਕਾਬੂ

ਅੰਮ੍ਰਿਤਸਰ : ਜਰਨੈਲ ਸਿੰਘ ਦੀ ਹੱਤਿਆ ਵਿਚ ਸ਼ਾਮਲ ਸ਼ੂਟਰ ਕਾਬੂ

0


ਅੰਮ੍ਰਿਤਸਰ, 1 ਜੂਨ, ਹ.ਬ. : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਜਰਨੈਲ ਸਿੰਘ ਦੇ ਕਤਲ ਵਿਚ ਸ਼ਾਮਲ ਇੱਕ ਮੁਲਜ਼ਮ ਗੁਰਵੀਰ ਸਿੰਘ ਉਰਫ ਗੁਰੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਪਿੰਡ ਸਠਿਆਲਾ ਵਿਖੇ ਇਹ ਜਾਣਕਾਰੀ ਦਿੱਤੀ। ਪੁਲਿਸ ਟੀਮ ਨੇ ਉਸ ਦੇ ਕਬਜ਼ੇ ਵਿਚੋਂ 7 ਜਿੰਦਾ ਕਾਰਤੂਸ ਸਮੇਤ 32 ਕੈਲੀਬਰ ਦਾ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ।