Home ਤਾਜ਼ਾ ਖਬਰਾਂ ਅੰਮ੍ਰਿਤਸਰ ਦੇ 2 ਨੌਜਵਾਨ ਇੰਡੋਨੇਸ਼ੀਆ ਵਿਚ ਫਸੇ

ਅੰਮ੍ਰਿਤਸਰ ਦੇ 2 ਨੌਜਵਾਨ ਇੰਡੋਨੇਸ਼ੀਆ ਵਿਚ ਫਸੇ

0


ਅੰਮ੍ਰਿਤਸਰ, 20 ਮਈ, ਹ.ਬ. : ਇੰਡੋਨੇਸ਼ੀਆ ਵਿੱਚ ਡੇਨਪਾਸਰ ਪੁਲਿਸ ਨੇ ਇੱਕ ਵਿਅਕਤੀ ਦੀ ਹੱਤਿਆ ਅਤੇ ਇੱਕ ਹੋਰ ਭਾਰਤੀ ਨਾਗਰਿਕ ’ਤੇ ਹਮਲਾ ਕਰਨ ਦੇ ਦੋਸ਼ ਵਿੱਚ ਦੋ ਪੰਜਾਬੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਨੂੰ ਨਗੁਰਾਹ ਰਾਏ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਫੜਿਆ ਗਿਆ। ਉਹ ਭਾਰਤ ਆ ਰਹੇ ਸੀ। ਦੂਜੇ ਪਾਸੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦੋਵਾਂ ਨੌਜਵਾਨਾਂ ਨੂੰ ਬੇਕਸੂਰ ਦੱਸਦਿਆਂ ਗ੍ਰਹਿ ਮੰਤਰਾਲੇ ਨੂੰ ਦਖ਼ਲ ਦੇਣ ਦੀ ਮੰਗ ਕੀਤੀ ਹੈ। ਫੜੇ ਗਏ ਦੋਵੇਂ ਨੌਜਵਾਨਾਂ ਦੀ ਪਛਾਣ ਗੁਰਮੇਜ ਸਿੰਘ (21) ਵਾਸੀ ਪਿੰਡ ਗੱਗੋਮਾਹਲ ਜ਼ਿਲ੍ਹਾ ਅਜਨਾਲਾ, ਅੰਮ੍ਰਿਤਸਰ ਅਤੇ ਅਜੈਪਾਲ ਸਿੰਘ (21) ਵਾਸੀ ਪਿੰਡ ਮੋੜ ਵਜੋਂ ਹੋਈ ਹੈ। ਇੰਡੋਨੇਸ਼ੀਆਈ ਪੁਲਿਸ ਦਾ ਕਹਿਣਾ ਹੈ ਕਿ ਦੋਨਾਂ ਨੇ 39 ਸਾਲਾ ਇੰਡੋਨੇਸ਼ੀਆਈ ਨਾਗਰਿਕ ਦਾ ਕਤਲ ਕਰ ਦਿੱਤਾ।