Home ਤਾਜ਼ਾ ਖਬਰਾਂ ਅੰਮ੍ਰਿਤਸਰ : ਲਖਬੀਰ ਲੰਡਾ ਤੇ ਸਤਨਾਮ ਸੱਤਾ ਦਾ ਸਾਥੀ ਗ੍ਰਿਫਤਾਰ

ਅੰਮ੍ਰਿਤਸਰ : ਲਖਬੀਰ ਲੰਡਾ ਤੇ ਸਤਨਾਮ ਸੱਤਾ ਦਾ ਸਾਥੀ ਗ੍ਰਿਫਤਾਰ

0


ਅੰਮ੍ਰਿਤਸਰ,6 ਮਈ, ਹ.ਬ. : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਤ ਲੋੜੀਂਦੇ ਅੱਤਵਾਦੀਆਂ ਲਖਬੀਰ ਸਿੰਘ ਉਰਫ਼ ਲੰਡਾ ਤੇ ਸਤਬੀਰ ਉਰਫ਼ ਸੱਤਾ ਨਾਲ ਸਬੰਧ ਰੱਖਣ ਵਾਲੇ ਇੱਕ ਸਾਥੀ ਦੇ ਕਬਜ਼ੇ ਵਿੱਚੋਂ 10 ਪਿਸਤੌਲਾਂ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਨਾਲ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਫੜੇ ਗਏ ਮੁਲਜ਼ਮ ਦੀ ਪਛਾਣ ਗੁਰਭੇਜ ਸਿੰਘ ਉਰਫ ਭੇਜਾ ਵਾਸੀ ਪਿੰਡ ਧੁੰਨ ਢਾਈ ਵਾਲਾ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਾਲ ਹੀ ਵਿੱਚ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਤੋਂ ਰਿਹਾਅ ਹੋਇਆ ਹੈ