ਅੰਮ੍ਰਿਤਸਰ ਵਿਚ ਤਰਨਤਾਰਨ ਦੇ ਨੌਜਵਾਨ ’ਤੇ ਚਲਾਈਆਂ ਗੋਲੀਆਂ

ਅੰਮ੍ਰਿਤਸਰ, 1 ਅਕਤੂਬਰ, ਹ.ਬ. : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਗੋਲੀਆਂ ਚਲਾਈਆਂ ਗਈਆਂ। ਬਾਈਕ ’ਤੇ ਜਾ ਰਹੇ ਨੌਜਵਾਨ ’ਤੇ ਫਾਇਰਿੰਗ ਕੀਤੀ ਗਈ। ਗੋਲੀਬਾਰੀ ਵਿੱਚ ਨੌਜਵਾਨ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਗੁਰੂ ਨਾਨਕ ਦੇਵ ਹਸਪਤਾਲ (ਜੀਐਨਡੀਐਚ) ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਨੌਜਵਾਨ ਦੀ ਛਾਤੀ ਦੇ ਸੱਜੇ ਪਾਸੇ ਗੋਲੀ ਲੱਗੀ ਹੈ। ਜ਼ਖਮੀ ਦੇ ਬਿਆਨਾਂ ਦੇ ਆਧਾਰ ’ਤੇ ਤਰਨਤਾਰਨ ਦੇ ਰਹਿਣ ਵਾਲੇ ਸਾਹਿਲ ਅਤੇ ਤਿੰਨ ਅਣਪਛਾਤੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮੁਲਜ਼ਮ ਫਰਾਰ ਹਨ।
ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਦਾ ਰਹਿਣ ਵਾਲਾ ਕਨਵ ਵਡੇਰਾ ਸ਼ਾਮ ਨੂੰ ਆਪਣੀ ਭੈਣ ਨੂੰ ਮਿਲਣ ਜਾ ਰਿਹਾ ਸੀ। ਉਹ ਮਾਹਲ ਨੇੜੇ ਪਹੁੰਚਿਆ ਹੀ ਸੀ ਕਿ ਇੱਕ ਚਿੱਟੇ ਰੰਗ ਦੀ ਇਨੋਵਾ ਕਾਰ ਨੇ ਆ ਕੇ ਉਸ ਨੂੰ ਘੇਰ ਲਿਆ। ਉਸ ਦੀ ਬਾਈਕ ਦੇ ਅੱਗੇ ਇਨੋਵਾ ਗੱਡੀ ਖੜ੍ਹੀ ਕਰਕੇ ਉਸ ਨੂੰ ਰੋਕ ਲਿਆ ਗਿਆ। ਕਾਰ ਵਿੱਚ 4 ਨੌਜਵਾਨ ਸਵਾਰ ਸਨ। ਇਕ ਨੌਜਵਾਨ ਨੇ ਪਿਸਤੌਲ ਕੱਢ ਕੇ ਸਿੱਧਾ ਫਾਇਰ ਕਰ ਦਿੱਤਾ। ਗੋਲੀ ਕਨਵ ਦੀ ਛਾਤੀ ਵਿੱਚ ਸੱਜੇ ਪਾਸੇ ਲੱਗੀ।
ਕਨਵ ਨੇ ਪੁਲੀਸ ਨੂੰ ਦੱਸਿਆ ਕਿ ਕੁਝ ਸਮਾਂ ਪਹਿਲਾਂ ਤਰਨਤਾਰਨ ਦੇ ਰਹਿਣ ਵਾਲੇ ਸਾਹਿਲ ਨਾਲ ਉਸ ਦੀ ਲੜਾਈ ਹੋਈ ਸੀ। ਉਦੋਂ ਤੋਂ ਉਹ ਉਸ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਉਕਤ ਮੁਲਜ਼ਮਾਂ ਨਾਲ ਉਹੀ ਇਨੋਵਾ ਕਾਰ ’ਚ ਸਵਾਰ ਹੋ ਕੇ ਆਇਆ ਸੀ ਅਤੇ ਉਨ੍ਹਾਂ ਨੇ ਆਪਣੇ ਰਿਵਾਲਵਰ ਨਾਲ ਉਸ ’ਤੇ ਫਾਇਰਿੰਗ ਕਰ ਦਿੱਤੀ ਸੀ, ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਏਸੀਪੀ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਕਨਵ ਦੇ ਬਿਆਨ ਦਰਜ ਕਰ ਲਏ ਗਏ ਹਨ। ਮੁਲਜ਼ਮ ਸਾਹਿਲ ਅਤੇ ਉਸ ਦੇ 3 ਅਣਪਛਾਤੇ ਸਾਥੀਆਂ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਗਿਆ ਹੈ। ਸਾਹਿਲ ਨੂੰ ਫੜਨ ਲਈ ਟੀਮ ਭੇਜੀ ਗਈ ਹੈ, ਜਲਦ ਹੀ ਮੁਲਜ਼ਮ ਫੜ ਲਏ ਜਾਣਗੇ।

Video Ad
Video Ad