ਅੰਮ੍ਰਿਤਸਰ, 12 ਮਈ, ਹ.ਬ. : ਗੁਰੂ ਨਗਰੀ ਅੰਮ੍ਰਿਤਸਰ ਵਿੱਚ ਪਿਛਲੇ ਪੰਜ ਦਿਨਾਂ ਵਿੱਚ ਤਿੰਨ ਧਮਾਕਿਆਂ ਦੀਆਂ ਘਟਨਾਵਾਂ ਨੂੰ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸਰਕਾਰ ਦੀ ਨਾਕਾਮੀ ਦੱਸਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਕਰ ਪੁਲਸ ਨੇ ਪਹਿਲੇ ਦੋ ਧਮਾਕਿਆਂ ਦੀ ਸਹੀ ਜਾਂਚ ਕੀਤੀ ਹੁੰਦੀ ਤਾਂ ਤੀਜੀ ਘਟਨਾ ਨਾ ਵਾਪਰਦੀ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਖੁਦ ਆਪਣੀ ਟਾਸਕ ਫੋਰਸ ਦਾ ਗਠਨ ਕਰੇਗੀ। ਇਸ ਦੌਰਾਨ ਇਨ੍ਹਾਂ ਘਟਨਾਵਾਂ ਕਾਰਨ ਅੰਮ੍ਰਿਤਸਰ ਦਾ ਸੈਰ ਸਪਾਟਾ ਉਦਯੋਗ ਵੀ ਪ੍ਰਭਾਵਿਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹੋਟਲਾਂ ਦੀ ਬੁਕਿੰਗ ’ਚ ਅਚਾਨਕ 50 ਫੀਸਦੀ ਦੀ ਕਮੀ ਆਈ ਹੈ, ਹਾਲਾਂਕਿ ਸਥਾਨਕ ਲੋਕਾਂ ਦੀ ਹਰਿਮੰਦਰ ਸਾਹਿਬ ਦੀ ਯਾਤਰਾ ’ਚ ਕੋਈ ਕਮੀ ਨਹੀਂ ਆਈ ਹੈ।