Home ਤਾਜ਼ਾ ਖਬਰਾਂ ਅੰਮ੍ਰਿਤਸਰ ਵਿਚ ਨਸ਼ਾ ਤਸਕਰਾਂ ਨਾਲ ਜਲੰਧਰ ਐਸਟੀਐਫ ਦੀ ਮੁਠਭੇੜ, 2 ਜਣੇ ਕਾਬੂ, ਇੱਕ ਜ਼ਖ਼ਮੀ

ਅੰਮ੍ਰਿਤਸਰ ਵਿਚ ਨਸ਼ਾ ਤਸਕਰਾਂ ਨਾਲ ਜਲੰਧਰ ਐਸਟੀਐਫ ਦੀ ਮੁਠਭੇੜ, 2 ਜਣੇ ਕਾਬੂ, ਇੱਕ ਜ਼ਖ਼ਮੀ

0


ਅੰਮ੍ਰਿਤਸਰ, 19 ਮਈ, ਹ.ਬ. : ਤਰਨਤਾਰਨ ਰੋਡ ’ਤੇ ਸਥਿਤ ਭਾਈ ਮੰਝ ਸਿੰਘ ਰੋਡ ਇਲਾਕੇ ’ਚ ਵੀਰਵਾਰ ਨੂੰ ਜਲੰਧਰ ਐਸਟੀਐਫ ਟੀਮ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਇੱਕ ਨਸ਼ਾ ਤਸਕਰ ਜ਼ਖ਼ਮੀ ਹੋ ਗਿਆ। ਐਸਟੀਐਫ ਨੇ ਜ਼ਖ਼ਮੀ ਨਸ਼ਾ ਤਸਕਰ ਸਮੇਤ ਦੋ ਜਣਿਆਂ ਨੂੰ ਕਾਬੂ ਕਰ ਲਿਆ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਮੋਟਰਸਾਈਕਲ ’ਤੇ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਸ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਨਸ਼ੇ ਦੀ ਖੇਪ ਲੈ ਕੇ ਅੱਗੇ ਸਪਲਾਈ ਕਰਨ ਜਾ ਰਹੇ ਹਨ। ਇਸ ਤੋਂ ਬਾਅਦ ਐਸਟੀਐਫ ਜਲੰਧਰ ਦੇ ਸਬ-ਇੰਸਪੈਕਟਰ ਹਰਦੀਪ ਸਿੰਘ ਦੀ ਅਗਵਾਈ ਹੇਠ ਪੁਲਸ ਨੇ ਭਾਈ ਮੰਝ ਸਿੰਘ ਰੋਡ ’ਤੇ ਨਾਕਾਬੰਦੀ ਕਰ ਦਿੱਤੀ। ਇਸ ਦੌਰਾਨ ਤਿੰਨ ਨੌਜਵਾਨਾਂ ਨੂੰ ਮੋਟਰਸਾਈਕਲ ’ਤੇ ਆਉਂਦੇ ਦੇਖ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਕ ਤਸਕਰ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੇ ਜਵਾਬ ਵਿੱਚ ਐਸਟੀਐਫ ਦੀ ਟੀਮ ਨੇ ਵੀ ਉਨ੍ਹਾਂ ਉੱਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਐਸਟੀਐਫ ਦੀ ਗੋਲੀਬਾਰੀ ਵਿੱਚ ਇੱਕ ਤਸਕਰ ਜ਼ਖ਼ਮੀ ਹੋ ਗਿਆ। ਮੁਕਾਬਲੇ ਦੌਰਾਨ ਦੋ ਸਮੱਗਲਰਾਂ ਨੂੰ ਕਾਬੂ ਕਰ ਲਿਆ ਗਿਆ, ਜਦਕਿ ਉਨ੍ਹਾਂ ਦਾ ਤੀਜਾ ਸਾਥੀ ਫਰਾਰ ਹੋ ਗਿਆ।