Home ਤਾਜ਼ਾ ਖਬਰਾਂ ਅੰਮ੍ਰਿਤਸਰ ਵਿਚ ਪਤੀ ਨੇ ਕੀਤੀ ਪਤਨੀ ਦੀ ਹੱਤਿਆ

ਅੰਮ੍ਰਿਤਸਰ ਵਿਚ ਪਤੀ ਨੇ ਕੀਤੀ ਪਤਨੀ ਦੀ ਹੱਤਿਆ

0


ਅੰਮ੍ਰਿਤਸਰ, 9 ਮਈ, ਹ.ਬ. : ਅੰਮ੍ਰਿਤਸਰ ਦੇ ਲੋਪੋਕੇ ਥਾਣਾ ਖੇਤਰ ’ਚ ਇਕ ਵਿਅਕਤੀ ਨੇ ਆਪਣੀ ਪਤਨੀ ਨੂੰ ਡੰਡੇ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਸ ਨੇ ਮਹਿਤਾ ਵਾਸੀ ਅਮਨਦੀਪ ਸਿੰਘ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਵਨਪ੍ਰੀਤ ਕੌਰ ਦਾ ਕਤਲ ਕਰ ਦਿੱਤਾ ਗਿਆ ਹੈ। ਉਹ ਤੁਰੰਤ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਪਵਨਪ੍ਰੀਤ ਕੌਰ ਦਾ ਵਿਆਹ 10 ਸਾਲ ਪਹਿਲਾਂ ਅਮਨ ਸਿੰਘ ਨਾਲ ਹੋਇਆ ਸੀ। ਅਮਨ ਸਿੰਘ ਨਸ਼ੇ ਦਾ ਆਦੀ ਸੀ ਅਤੇ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ। ਇਸ ਸਬੰਧੀ ਅਮਨ ਸਿੰਘ ਪਹਿਲਾਂ ਵੀ ਕਈ ਵਾਰ ਆਪਣੀ ਪਤਨੀ ਦੀ ਕੁੱਟਮਾਰ ਕਰ ਚੁੱਕਾ ਹੈ। ਸ਼ਨੀਵਾਰ ਰਾਤ ਨੂੰ ਵੀ ਦੋਵਾਂ ਵਿਚਾਲੇ ਲੜਾਈ ਹੋਈ ਸੀ ਅਤੇ ਅਮਨ ਸਿੰਘ ਨੇ ਲੱਕੜ ਦੇ ਡੰਡੇ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਿਆ।