ਅੰਮ੍ਰਿਤਸਰ ਵਿਚ ਮੁੜ ਚੱਲੀਆਂ ਗੋਲੀਆਂ, ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਿਆ

ਅੰਮ੍ਰਿਤਸਰ, 25 ਨਵੰਬਰ, ਹ.ਬ. : ਅੰਮ੍ਰਿਤਸਰ ਵਿੱਚ ਰਾਤ ਨੂੰ ਇੱਕ ਵਾਰ ਫਿਰ ਗੋਲੀਬਾਰੀ ਹੋਈ ਹੈ। ਦਰਜਨਾਂ ਨੌਜਵਾਨਾਂ ਨੇ ਹਥਿਆਰਾਂ ਨਾਲ 18 ਸਾਲਾ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਮੌਕੇ ’ਤੇ ਕਈ ਹਵਾਈ ਫਾਇਰ ਵੀ ਕੀਤੇ ਗਏ। ਸਥਾਨਕ ਲੋਕਾਂ ਨੇ ਨੌਜਵਾਨ ਨੂੰ ਹੁਣ ਹਸਪਤਾਲ ’ਚ ਭਰਤੀ ਕਰਵਾਇਆ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਦੀ ਵੀਡੀਓ ਵੀ ਬਣਾਈ। ਜਿਸ ਦੇ ਆਧਾਰ ’ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਘਟਨਾ ਨਸ਼ੇ ਲਈ ਬਦਨਾਮ ਹੋ ਚੁੱਕੇ ਦੇ ਮਕਬੂਲਪੁਰਾ ਇਲਾਕੇ ਦੀ ਹੈ। ਰਾਤ ਸਮੇਂ 18 ਸਾਲਾ ਰਮਨਦੀਪ ਸ਼ਿਵਾ ਮੈਡੀਕਲ ਦੀ ਦੁਕਾਨ ’ਤੇ ਦਵਾਈ ਲੈਣ ਗਿਆ ਸੀ। ਪੀੜਤ ਦੀ ਮਾਤਾ ਹਰਜਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਰਾਤ ਸਮੇਂ ਦਵਾਈ ਲੈਣ ਗਿਆ ਸੀ। ਦਰਜਨ ਭਰ ਨੌਜਵਾਨ ਉਥੇ ਪਹੁੰਚ ਗਏ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਨੌਜਵਾਨਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਕੋਈ ਵੀ ਉਸ ਨੂੰ ਬਚਾਉਣ ਨਹੀਂ ਆਇਆ ਸਗੋਂ ਉਸ ਦੀ ਕੁੱਟਮਾਰ ਦੀ ਵੀਡੀਓ ਬਣਾ ਲਈ। ਵੀਡੀਓ ’ਚ ਗੋਲੀਬਾਰੀ ਦੀ ਆਵਾਜ਼ ਵੀ ਸੁਣਾਈ ਦੇ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੇਟਾ ਅਜੇ ਸਕੂਲ ਵਿੱਚ ਪੜ੍ਹਦਾ ਹੈ। ਉਸ ਦੀ ਕੁਝ ਨੌਜਵਾਨਾਂ ਨਾਲ ਪੁਰਾਣੀ ਦੁਸ਼ਮਣੀ ਸੀ। ਵੀਡੀਓ ’ਚ ਦਿਖਾਈ ਦੇ ਰਹੇ ਕੁਝ ਨੌਜਵਾਨਾਂ ਦੀ ਪਛਾਣ ਹੋ ਗਈ ਹੈ। ਉਹ ਦੂਜਿਆਂ ਨੂੰ ਨਹੀਂ ਜਾਣਦੇ। ਠੀਕ ਹੋਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਵੀਡੀਓ ਸਾਹਮਣੇ ਆਈ ਹੈ। ਪਰਿਵਾਰ ਅਤੇ ਜ਼ਖਮੀ ਨੌਜਵਾਨ ਦੇ ਬਿਆਨ ਲਏ ਜਾ ਰਹੇ ਹਨ। ਜਿਸ ਦੇ ਆਧਾਰ ’ਤੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

Video Ad
Video Ad