Home ਤਾਜ਼ਾ ਖਬਰਾਂ ਅੰਮ੍ਰਿਤਸਰ ਵਿਚ ਹੋਏ ਬੰਬ ਧਮਾਕਿਆਂ ਦੀ ਗੁੱਥੀ ਸੁਲਝਾਈ : ਡੀਜੀਪੀ

ਅੰਮ੍ਰਿਤਸਰ ਵਿਚ ਹੋਏ ਬੰਬ ਧਮਾਕਿਆਂ ਦੀ ਗੁੱਥੀ ਸੁਲਝਾਈ : ਡੀਜੀਪੀ

0


ਅੰਮ੍ਰਿਤਸਰ, 11 ਮਈ, ਹ.ਬ. : ਅੰਮ੍ਰਿਤਸਰ ’ਚ ਹਰਿਮੰਦਰ ਸਾਹਿਬ ਨੇੜੇ ਹੋਏ ਬੰਬ ਧਮਾਕੇ ਦੇ ਮਾਮਲੇ ਦੀ ਗੁੱਥੀ ਪੰਜਾਬ ਪੁਲਿਸ ਨੇ ਸੁਲਝਾ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਸਵੇਰੇ 11 ਵਜੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਇਸ ਮਾਮਲੇ ’ਚ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਸਾਰੇ ਮੁਲਜ਼ਮ ਪੰਜਾਬ ਦੇ ਹੀ ਵਾਸੀ ਹਨ।
ਇਨ੍ਹਾਂ ਦੀ ਪਛਾਣ ਆਜ਼ਾਦਵੀਰ ਸਿੰਘ, ਅਮਰੀਕ ਸਿੰਘ, ਸਾਹਿਬ ਸਿੰਘ, ਹਰਜੀਤ ਸਿੰਘ ਅਤੇ ਧਰਮਿੰਦਰ ਸਿੰਘ ਵਜੋਂ ਹੋਈ ਹੈ।

ਡੀਜੀਪੀ ਨੇ ਦੱਸਿਆ ਕਿ ਆਜ਼ਾਦਵੀਰ ਸਿੰਘ ਅਤੇ ਅਮਰੀਕ ਸਿੰਘ ਨੇ ਆਈ.ਈ.ਡੀ. ਅਸੈਂਬਲ ਕੀਤੀ ਸੀ। ਅਸੀਂ ਆਜ਼ਾਦਵੀਰ ਦੇ ਕੋਲੋਂ 1.1 ਕਿਲੋ ਵਿਸਫੋਟਕ ਬਰਾਮਦ ਕੀਤਾ ਹੈ। ਜਦਕਿ ਅਮਰੀਕ ਸਿੰਘ ਦੀ ਪਤਨੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।