ਅੱਜ ਲੁਧਿਆਣਾ ਦੌਰੇ ’ਤੇ ਜਾਣਗੇ ਭਗਵੰਤ ਮਾਨ, ਕਿਸਾਨ ਮੇਲੇ ਦਾ ਕਰਨਗੇ ਉਦਘਾਟਨ

ਲੁਧਿਆਣਾ, 23 ਸਤੰਬਰ, ਹ.ਬ. : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚ ਰਹੇ ਹਨ। ਇੱਥੇ ਫਿਰੋਜ਼ਪੁਰ ਰੋਡ ’ਤੇ ਸਥਿਤ ਪੀਏਯੂ (ਪੰਜਾਬ ਐਗਰੀਕਲਚਰਲ ਯੂਨੀਵਰਸਿਟੀ) ਵਿਖੇ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਦੇ ਸ਼ਹਿਰ ਦੌਰੇ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਕਰੀਬ 11 ਵਜੇ ਕਿਸਾਨ ਮੇਲੇ ਦਾ ਉਦਘਾਟਨ ਕਰਨਗੇ ਅਤੇ ਫਿਰ ਕਿਸਾਨਾਂ ਨੂੰ ਸੰਬੋਧਨ ਕਰਨਗੇ।
ਦੱਸ ਦੇਈਏ ਕਿ ਪੀਏਯੂ ਵਿੱਚ 3 ਸਾਲਾਂ ਬਾਅਦ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਸਤੰਬਰ 2019 ਤੋਂ ਬਾਅਦ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ 23-24 ਨੂੰ ਦੋ ਰੋਜ਼ਾ ਕਿਸਾਨ ਮੇਲਾ ਫਿਜ਼ੀਕਲ ਤੌਰ ’ਤੇ ਲਗਾਇਆ ਜਾ ਰਿਹਾ ਹੈ। ਕੋਵਿਡ ਕਾਰਨ 2020 ਵਿੱਚ ਮੇਲਾ ਨਹੀਂ ਲਾਇਆ ਗਿਆ ਸੀ।ਇਸ ਵਾਰ ਮੇਲੇ ਵਿੱਚ ਪੰਜਾਬ ਦੀ ਖੇਤੀ ਅਤੇ ਕੁਦਰਤੀ ਸੋਮਿਆਂ ਨੂੰ ਬਚਾਉਣ ’ਤੇ ਵੀ ਜ਼ੋਰ ਦਿੱਤਾ ਜਾਵੇਗਾ। ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਕਾਰਨ ਵੱਖ-ਵੱਖ ਥਾਵਾਂ ’ਤੇ ਵੱਡੀਆਂ ਐਲਈਡੀ ਸਕਰੀਨਾਂ ਵੀ ਲਗਾਈਆਂ ਜਾ ਰਹੀਆਂ ਹਨ। ਮੇਲੇ ਦੀ ਹਰ ਝਲਕ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਮੇਲੇ ਵਿੱਚ ਕਿਸਾਨਾਂ ਲਈ ਵੱਖ-ਵੱਖ ਕਿਸਮਾਂ ਦੇ ਬੀਜਾਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੇ ਸਟਾਲ ਵੀ ਲਗਾਏ ਜਾ ਰਹੇ ਹਨ।

Video Ad
Video Ad