
ਚੰਡੀਗੜ੍ਹ, 17 ਜਨਵਰੀ, ਹ.ਬ. : ਗਣਤੰਤਰ ਦਿਵਸ ਨੂੰ ਲੈ ਕੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ। ਸਰਹੱਦੀ ਇਲਾਕਿਆਂ ਤੋਂ ਲੈ ਕੇ ਸਾਰੀਆਂ ਸਰਕਾਰੀ ਇਮਾਰਤਾਂ, ਥਾਣਿਆਂ ਤੋਂ ਲੈ ਕੇ ਬਾਜ਼ਾਰਾਂ ਤੱਕ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੋਟਲਾਂ ਅਤੇ ਰੈਸਟੋਰੈਂਟਾਂ ’ਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾ ਕੇ ਸ਼ੱਕੀ ਵਿਅਕਤੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਦਾ ਅੰਦਰੂਨੀ ਸੁਰੱਖਿਆ ਵਿੰਗ, ਕਾਊਂਟਰ ਇੰਟੈਲੀਜੈਂਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਵੀ ਇਸ ਗੱਲ ਨੂੰ ਲੈ ਕੇ ਗੰਭੀਰ ਹੈ। ਨਾਲ ਹੀ ਕਿਸੇ ਵੀ ਤਰ੍ਹਾਂ ਦੀ ਇਨਪੁਟ ਮਿਲਣ ਤੋਂ ਬਾਅਦ ਇਸ ਨੂੰ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਰੇਂਜ ਅਧਿਕਾਰੀਆਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।