ਆਪ ਦੀ ਵਿਧਾਇਕ ਬਲਜਿੰਦਰ ਕੌਰ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ

ਚੰਡੀਗੜ੍ਹ, 1 ਅਕਤੂਬਰ, ਹ.ਬ. : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਪੰਜਾਬ ਸਰਕਾਰ ਦੀ ਵਿਧਾਇਕਾ ਪ੍ਰੋਫ਼ੈਸਰ ਬਲਜਿੰਦਰ ਕੌਰ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਅਦਾਲਤ ਨੇ ਦੋ ਸਾਲ ਪੁਰਾਣੇ ਕੇਸ ਵਿੱਚ ਵਾਰੰਟ ਜਾਰੀ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ ਵਿੱਚ ਪੇਸ਼ ਨਹੀਂ ਹੋ ਰਹੀ ਸੀ। ਸੈਕਟਰ-3 ਥਾਣੇ ਦੀ ਪੁਲਸ ਨੇ ਪਿਛਲੇ ਸਾਲ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਹੋਰ ਆਗੂ ਤੇ ਵਿਧਾਇਕ ਸ਼ਾਮਲ ਹਨ। ਮੁਲਜ਼ਮਾਂ ਖ਼ਿਲਾਫ਼ ਧਾਰਾ 147, 149, 332, 353 ਤਹਿਤ ਕੇਸ ਦਰਜ ਕੀਤਾ ਗਿਆ ਹੈ। ਕਈ ਮੁਲਜ਼ਮ ਪਹਿਲਾਂ ਹੀ ਅਦਾਲਤ ਤੋਂ ਅਗਾਊਂ ਜ਼ਮਾਨਤ ਲੈ ਚੁੱਕੇ ਹਨ, ਜਦੋਂਕਿ ਬਲਜਿੰਦਰ ਕੌਰ ਅਦਾਲਤ ਵਿੱਚ ਪੇਸ਼ ਨਹੀਂ ਹੋਈ।

Video Ad
Video Ad