Home ਤਾਜ਼ਾ ਖਬਰਾਂ ‘ਆਪ’ ਦੇ ਵਿਧਾਇਕ ਵਿਜੇ ਕੁੰਵਰ ਪ੍ਰਤਾਪ ਨੇ ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ

‘ਆਪ’ ਦੇ ਵਿਧਾਇਕ ਵਿਜੇ ਕੁੰਵਰ ਪ੍ਰਤਾਪ ਨੇ ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ

0
‘ਆਪ’ ਦੇ ਵਿਧਾਇਕ ਵਿਜੇ ਕੁੰਵਰ ਪ੍ਰਤਾਪ ਨੇ ਚੇਅਰਮੈਨੀ ਤੋਂ ਦਿੱਤਾ ਅਸਤੀਫ਼ਾ

ਬੇਅਦਬੀ ਦੇ ਮਾਮਲਿਆਂ ਵਿਚ ਕਾਰਵਾਈ ਨਾ ਹੋਣ ਤੋਂ ਸੀ ਨਰਾਜ਼
ਅੰਮ੍ਰਿਤਸਰ, 25 ਜਨਵਰੀ, ਹ.ਬ. : ਅੰਮ੍ਰਿਤਸਰ ਉਤਰੀ ਤੋਂ ‘ਆਪ’ ਦੇ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਟਰੱਸਟ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਈ-ਮੇਲ ਰਾਹੀਂ ਭੇਜ ਦਿੱਤਾ ਹੈ। ਫਿਲਹਾਲ ਅਸਤੀਫਾ ਪ੍ਰਵਾਨ ਨਹੀਂ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਰਕਾਰੀ ਟਰੱਸਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ। ਪਰ ਵਿਧਾਨ ਸਭਾ ਸੈਸ਼ਨ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਲੰਬੀ ਚਰਚਾ ਦੀ ਮੰਗ ਕੀਤੀ। ਇਸ ਦੇ ਨਾਲ ਹੀ ਚਰਚਾ ਲਈ ਪੂਰਾ ਦਿਨ ਮੁਕੱਰਰ ਕਰਨ ਦੀ ਅਪੀਲ ਵੀ ਕੀਤੀ ਗਈ। ਪਰ ਵਿਧਾਨ ਸਭਾ ਵੱਲੋਂ ਇਹ ਮੰਗ ਨਹੀਂ ਮੰਨੀ ਗਈ।