Home ਤਾਜ਼ਾ ਖਬਰਾਂ ‘ਆਪ’ ਸਰਕਾਰ ਬਣਨ ਤੋਂ ਬਾਅਦ ਕਾਂਗਰਸੀਆਂ ਦੇ ਆਏ ਬੁਰੇ ਦਿਨ

‘ਆਪ’ ਸਰਕਾਰ ਬਣਨ ਤੋਂ ਬਾਅਦ ਕਾਂਗਰਸੀਆਂ ਦੇ ਆਏ ਬੁਰੇ ਦਿਨ

0

ਵਿਜੀਲੈਂਸ ਜਾਂਚ ਵਿਚ ਘਿਰੇ ਕਈ ਕਾਂਗਰਸੀ ਦਿੱਗਜ
ਚੰਡੀਗੜ੍ਹ, 17 ਮਈ, ਹ.ਬ. : ਪੰਜਾਬ ਵਿੱਚ ਕਾਂਗਰਸੀਆਂ ਦੇ ‘ਬੁਰੇ ਦਿਨ’ ਆ ਰਹੇ ਹਨ। ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਬੀਤੇ ਦਿਨੀਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਕਾਰਵਾਈ ਦਾ ਸਾਹਮਣਾ ਕਰਨ ਵਾਲੇ ਢਿੱਲੋਂ ਇਕੱਲੇ ਕਾਂਗਰਸੀ ਨਹੀਂ ਹਨ। ਸਾਬਕਾ ਕਾਂਗਰਸੀ ਸੀਐਮ ਚਰਨਜੀਤ ਚੰਨੀ ਤੋਂ ਲੈ ਕੇ ਕਈ ਸਾਬਕਾ ਮੰਤਰੀ ਅਤੇ ਸਾਬਕਾ ਵਿਧਾਇਕ ਵਿਜੀਲੈਂਸ ਦੀ ਜਾਂਚ ਵਿੱਚ ਘਿਰੇ ਹੋਏ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਜ਼ੋਰਦਾਰ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਦੇ ਵੱਡੇ ਨਾਵਾਂ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਲੁਧਿਆਣਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਗੁਰਪ੍ਰੀਤ ਸਿੰਘ ਕਾਂਗੜ, ਸਾਧੂ ਸਿੰਘ ਧਰਮਸੋਤ, ਸੁੰਦਰ ਸ਼ਾਮ ਅਰੋੜਾ, ਭਾਰਤ ਭੂਸ਼ਣ ਆਸ਼ੂ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਵੀ ਵਿਜੀਲੈਂਸ ਦੇ ਘੇਰੇ ਵਿੱਚ ਆ ਗਏ ਹਨ। ਆਸ਼ੂ ਹਾਲ ਹੀ ਵਿੱਚ ਜ਼ਮਾਨਤ ’ਤੇ ਜੇਲ੍ਹ ਤੋਂ ਰਿਹਾਅ ਹੋਇਆ ਹੈ। ਸ਼ਾਮ ਸੁੰਦਰ ਅਰੋੜਾ ਅਤੇ ਸਾਧੂ ਸਿੰਘ ਧਰਮਸੋਤ ਜੇਲ੍ਹ ਵਿੱਚ ਬੰਦ ਹਨ। ਫਰੀਦਕੋਟ ਦੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ’ਤੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਇਲਜ਼ਾਮ ਲੱਗ ਰਹੇ ਹਨ, ਇੰਨਾ ਹੀ ਨਹੀਂ ਢਿੱਲੋਂ ’ਤੇ ਮਨਰੇਗਾ ਤਹਿਤ ਕਰੋੜਾਂ ਰੁਪਏ ਦੇ ਘਪਲੇ ਦਾ ਵੀ ਦੋਸ਼ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।