ਚੰਡੀਗੜ੍ਹ, 17 ਮਈ, ਹ.ਬ. : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਸ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਗੱਲ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਵਿਧਾਇਕ ਸਮੇਤ ਪਿੰਡ ਦੇ ਧੰਨਾ, ਜਿਲਾ ਫਰੀਦਕੋਟ ਦੇ ਵਸਨੀਕ ਗੁਰਸੇਵਕ ਸਿੰਘ ਦੇ ਨਾਲ-ਨਾਲ ਪਿੰਡ ਨਾਨਕਸਰ ਸ਼ਹੀਦ, ਫਿਰੋਜ਼ਪੁਰ ਜ਼ਿਲ੍ਹੇ ਦੇ ਰਾਜਵਿੰਦਰ ਸਿੰਘ ਖਿਲਾਫ ਵਿਜੀਲੈਂਸ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।