Home ਤਾਜ਼ਾ ਖਬਰਾਂ ਇਟਲੀ ’ਚ ਗੂੰਜੇ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰੇ

ਇਟਲੀ ’ਚ ਗੂੰਜੇ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰੇ

0


ਰੋਮ ਦੇ ਲਵੀਨੀਓ ਸ਼ਹਿਰ ’ਚ ਸਜਾਇਆ ਗਿਆ ਨਗਰ ਕੀਰਤਨ
ਵੱਡੀ ਗਿਣਤੀ ਸੰਗਤਾਂ ਨੇ ਕੀਤੀ ਸ਼ਮੂਲੀਅਤ
ਲਵੀਨੀਓ, 19 ਅਪ੍ਰੈਲ (ਗੁਰਸ਼ਰਨ ਸਿੰਘ ਸੋਨੀ) :
ਇਟਲੀ ਦਾ ਲਾਸੀਓ ਸੂਬਾ ਉਸ ਵੇਲੇ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਗੂੰਜ ਉਠਿਆ, ਜਦੋਂ ਇਸ ਦੇ ਲਵੀਨੀਓ ਸ਼ਹਿਰ ’ਚ 18ਵਾਂ ਨਗਰ ਕੀਰਤਨ ਸਜਾਇਆ ਗਿਆ। ਪੰਜਾਬੀਆਂ ਦੀ ਸੰਘਣੀ ਅਬਾਦੀ ਵਾਲੇ ਇਸ ਸ਼ਹਿਰ ਵਿੱਚ ਸਜਾਏ ਗਏ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਸਰਬੰਸਦਾਨੀ, ਖ਼ਾਲਸਾ ਪੰਥ ਦੇ ਮੋਢੀ, ਸਾਹਿਬ – ਏ – ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਵਿਸਾਖੀ ਵਾਲੇ ਦਿਨ ਖ਼ਾਲਸਾ ਪੰਥ ਸਾਜ ਕੇ ਅਜਿਹੇ ਵਿਲੱਖਣ ਤੇ ਨਿਰਾਲੇ ਪੰਥ ਦੀ ਸਿਰਜਣਾ ਕੀਤੀ ਜਿਹੜੇ ਕਿ ਬਿਨ੍ਹਾਂ ਕਿਸੇ ਭੇਦ-ਭਾਵ,ਰੰਗ ਰੂਪ,ਊੱਚ ਨੀਚ ਤੇ ਜਾਤ-ਪਾਤ ਦੇ ਸਿਰਫ਼ ਮਨੁੱਖਤਾ ਦੀ ਸੇਵਾ ਕਰਨ ਨੂੰ ਆਪਣਾ ਪਹਿਲਾ ਫਰਜ਼ ਸਮਝੇਗਾ।