ਇਮਰਾਨ ਖਾਨ ਦੀ ਬੇਗ਼ਮ ‘ਬਰੁਸ਼ਰ ਬੀਬੀ’ ਨੂੰ ਵੀ ਹੋਇਆ ਕੋਰੋਨਾ

ਇਸਲਾਮਾਬਾਦ, 22 ਮਾਰਚ (ਹਮਦਰਦ ਨਿਊਜ਼ ਸਰਵਿਸ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕੋਰੋਨਾ ਦੀ ਲਪੇਟ ਵਿੱਚ ਆਉਣ ਮਗਰੋਂ ਹੁਣ ਉਨ੍ਹਾਂ ਦੀ ਬੇਗ਼ਮ ਬੁਸ਼ਰਾ ਬੀਬੀ ਦੀ ਕੋਰੋਨਾ ਰਿਪੋਰਟ ਵੀ ਪੌਜ਼ੀਟਿਵ ਆ ਗਈ ਹੈ।
ਸਿਹਤ ਮਾਮਲਿਆਂ ’ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਫੈਸਲ ਸੁਲਤਾਨ ਨੇ ਦੱਸਿਆ ਸੀ ਕਿ ਇਮਰਾਨ ਖਾਨ ਨੇ ਖੁਦ ਨੂੰ ਏਕਾਂਤਵਾਸ ਕਰ ਲਿਆ ਸੀ। ਉਨ੍ਹਾਂ ਨੇ ਬੀਤੇ ਦਿਨੀਂ ਹੀ ਚੀਨ ਦੀ ਬਣੀ ਕੋਰੋਨਾ ਵਾਇਰਸ ਵੈਕਸੀਨ ਦਾ ਟੀਕਾ ਲਗਵਾਇਆ ਸੀ। ਵੈਕਸੀਨ ਦੀ ਖੁਰਾਕ ਲੈਣ ਦੇ ਬਾਵਜੂਦ ਉਨ੍ਹਾਂ ਦੀ ਕੋਵਿਡ-19 ਰਿਪੋਰਟ ਪੌਜ਼ੀਟਿਵ ਆ ਗਈ।
ਇਮਰਾਨ ਖਾਨ ਅਜੇ ਆਪਣੇ ਘਰ ’ਤੇ ਹੀ ਹਨ ਅਤੇ ਡਾਕਟਰ ਉਨ੍ਹਾਂ ਦੀ ਸਿਹਤ ’ਤੇ ਨਜ਼ਰ ਰੱਖ ਰਹੀੇ ਹਨ। ਦੱਸਿਆ ਜਾ ਰਿਹਾ ਹੈ ਕਿ ਜਿਸ ਦਿਨ ਇਮਰਾਨ ਖਾਨ ਨੇ ਕੋਰੋਨਾ ਵਾਇਰਸ ਵੈਕਸੀਨ ਲਗਵਾਈ ਸੀ, ਉਸੇ ਦਿਨ ਉਨ੍ਹਾਂ ’ਚ ਇਸ ਮਹਾਂਮਾਰੀ ਦੇ ਲੱਛਣ ਦੇਖੇ ਗਏ ਸਨ।
ਦੱਸ ਦੇਈਏ ਕਿ ਹੋਰਨਾਂ ਮੁਲਕਾਂ ਦੀ ਤਰ੍ਹਾਂ ਪਾਕਿਸਤਾਨ ਵਿੱਚ ਵੀ ਕੋਰੋਨਾ ਦੇ ਨਵੇਂ ਮਰੀਜ਼ਾਂ ਦੀ ਗਿਣਤੀ ’ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸਿਹਤ ਮੰਤਰਾਲੇ ਮੁਤਾਬਕ ਹੁਣ ਤੱਕ 6 ਲੱਖ 23 ਹਜ਼ਾਰ 135 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 5 ਲੱਖ 79 ਹਜ਼ਾਰ 760 ਤੋਂ ਵੱਧ ਲੋਕਾਂ ਨੇ ਕੋਰੋਨਾ ਨੂੰ ਹਰਾ ਦਿੱਤਾ ਅਤੇ ਹੁਣ ਉਨ੍ਹਾਂ ਦੀ ਸਿਹਤ ਠੀਕ ਹੈ। ਜਦਕਿ 2122 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

Video Ad
Video Ad