ਲੁਧਿਆਣਾ, 2 ਮਈ, ਹ.ਬ. : ਲੁਧਿਆਣਾ ਦੇ ਇੱਕ ਵਪਾਰੀ ਨੂੰ ਬਲੈਕਮੇਲ ਕਰਕੇ ਲੱਖਾਂ ਰੁਪਏ ਦੀ ਮੰਗ ਕਰਨ ਵਾਲੇ ਇੰਸਟਾਗ੍ਰਾਮ ਸਟਾਰ ਜਸਨੀਤ ਕੌਰ ਦੇ ਸਾਥੀ ਕਾਂਗਰਸੀ ਆਗੂ ਲੱਕੀ ਸੰਧੂ ਨੂੰ ਕਮਿਸ਼ਨਰੇਟ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਮੁਲਜ਼ਮ ਸੰਧੂ ਨੂੰ ਕੋਹਾੜਾ-ਮਾਛੀਵਾੜਾ ਰੋਡ ਤੋਂ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਦੋ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਲੱਕੀ ਸੰਧੂ ਦੇ ਕਈ ਗੈਂਗਸਟਰਾਂ ਨਾਲ ਸਬੰਧ ਹਨ। ਲੱਕੀ ਸੰਧੂ ਨੇ ਪਹਿਲਾਂ ਹੀ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ ਕਿ ਉਸ ਨੂੰ ਫਸਾਇਆ ਜਾ ਰਿਹਾ ਹੈ। ਲੱਕੀ ਸੰਧੂ ’ਤੇ ਜਸਨੀਤ ਕੌਰ ਨੂੰ ਮੋਹਰਾ ਬਣਾਉਣ ਅਤੇ ਗੈਂਗਸਟਰਾਂ ਤੋਂ ਕਾਰੋਬਾਰੀਆਂ ਨੂੰ ਧਮਕੀਆਂ ਦੇਣ ਦਾ ਦੋਸ਼ ਹੈ। ਡੀਸੀਪੀ ਇਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ ਨੇ ਦੱਸਿਆ ਕਿ ਜਸਨੀਤ ਕੌਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਲੱਕੀ ਸੰਧੂ ਦਾ ਨਾਂ ਸਾਹਮਣੇ ਆਇਆ ਸੀ।